¶ ਹੁਣ ਇਸਰਾਏਲ ਦੇ ਪੁੱਤਰਾਂ ਦੇ ਨਾਮ, ਜਿਹੜੇ ਮਿਸਰ ਵਿੱਚ ਇੱਕ-ਇੱਕ ਜਣਾ ਆਪੋ ਆਪਣੇ ਟੱਬਰ ਨਾਲ ਯਾਕੂਬ ਦੇ ਨਾਲ ਆਏ ਸੋ ਇਹ ਹਨ;
TSK
TSK · ਗਿਣਤੀ 1:2
مراجع Treasury of Scripture Knowledge في ਪੰਜਾਬੀ IRV.
ਜਦ ਤੂੰ ਇਸਰਾਏਲੀਆਂ ਦੀ ਗਿਣਤੀ ਉਨ੍ਹਾਂ ਦੇ ਸ਼ੁਮਾਰ ਅਨੁਸਾਰ ਕਰੇਂ ਤਾਂ ਹਰ ਮਨੁੱਖ ਆਪਣੇ ਪ੍ਰਾਣਾਂ ਲਈ ਯਹੋਵਾਹ ਨੂੰ ਜਦ ਉਨ੍ਹਾਂ ਦੀ ਗਿਣਤੀ ਹੋਵੇ ਨਿਸਤਾਰੇ ਦਾ ਮੁੱਲ ਦੇਵੇ ਤਾਂ ਜੋ ਉਨ੍ਹਾਂ ਵਿੱਚ ਕੋਈ ਬਵਾ ਨਾ ਪਵੇ ਜਦ ਤੂੰ ਉਨ੍ਹਾਂ ਦੀ ਗਿਣਤੀ ਕਰੇਂ।
ਪੁਰਖਿਆਂ ਨੇ ਦੂਜੇ ਮਹੀਨੇ ਦੇ ਪਹਿਲੇ ਦਿਨ ਸਾਰੀ ਮੰਡਲੀ ਨੂੰ ਇਕੱਠਾ ਕੀਤਾ ਅਤੇ ਆਪਣੇ ਕੁੱਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਜਿਹੜੇ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਉਨ੍ਹਾਂ ਦੇ ਨਾਮ ਦੀ ਗਿਣਤੀ ਕਰਵਾ ਕੇ ਆਪਣੀ ਵੰਸ਼ਾਵਲੀ ਲਿਖਵਾਈ।
ਸ਼ਿਮਓਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਪੁਰਖ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।
ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਕਰੋ, ਵੀਹ ਸਾਲ ਅਤੇ ਉੱਪਰ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਸਾਰੇ ਜਿਹੜੇ ਇਸਰਾਏਲ ਵਿੱਚ ਯੁੱਧ ਕਰਨ ਯੋਗ ਹਨ।
ਪਰ ਇਨ੍ਹਾਂ ਵਿੱਚ, ਉਨ੍ਹਾਂ ਗਿਣਿਆਂ ਹੋਇਆਂ ਇਸਰਾਏਲੀਆਂ ਵਿੱਚੋਂ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਸੀਨਈ ਦੀ ਉਜਾੜ ਵਿੱਚ ਗਿਣਿਆ ਸੀ ਇੱਕ ਵੀ ਮਨੁੱਖ ਨਹੀਂ ਸੀ।
¶ ਸ਼ੈਤਾਨ ਇਸਰਾਏਲ ਦੇ ਵਿਰੁੱਧ ਉੱਠਿਆ ਅਤੇ ਉਸ ਨੇ ਦਾਊਦ ਨੂੰ ਉਕਸਾਇਆ ਕਿ ਉਹ ਇਸਰਾਏਲ ਦੀ ਗਿਣਤੀ ਕਰੇ।