TSK

TSK · ਗਿਣਤੀ 13:8

مراجع Treasury of Scripture Knowledge في ਪੰਜਾਬੀ IRV.

العودة إلى المقطع

ਸੋ ਮੂਸਾ ਅਤੇ ਉਸ ਦਾ ਸੇਵਕ ਯਹੋਸ਼ੁਆ ਉੱਠੇ ਅਤੇ ਮੂਸਾ ਪਰਮੇਸ਼ੁਰ ਦੇ ਪਰਬਤ ਉੱਤੇ ਗਿਆ।

ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਿਹੜਾ ਮੂਸਾ ਦਾ ਸੇਵਕ ਅਤੇ ਉਸ ਦੇ ਚੁਣੇ ਹੋਇਆਂ ਵਿੱਚੋਂ ਸੀ, ਉਹ ਨੇ ਮੂਸਾ ਨੂੰ ਆਖਿਆ ਹੇ ਮੇਰੇ ਸੁਆਮੀ, ਉਨ੍ਹਾਂ ਨੂੰ ਮਨ੍ਹਾ ਕਰ ਦਿਓ!

ਅੱਗੋਂ ਯਹੋਵਾਹ ਨੇ ਮੂਸਾ ਨੂੰ ਆਖਿਆ, ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਪਣੇ ਲਈ ਲੈ। ਉਹ ਇੱਕ ਮਨੁੱਖ ਹੈ ਜਿਸ ਦੇ ਵਿੱਚ ਆਤਮਾ ਹੈ ਅਤੇ ਤੂੰ ਆਪਣਾ ਹੱਥ ਉਸ ਉੱਤੇ ਰੱਖ।

¶ ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੇਰੀ ਮੌਤ ਦੇ ਦਿਨ ਨੇੜੇ ਆ ਗਏ ਹਨ। ਯਹੋਸ਼ੁਆ ਨੂੰ ਸੱਦ ਅਤੇ ਤੁਸੀਂ ਮੰਡਲੀ ਦੇ ਤੰਬੂ ਵਿੱਚ ਹਾਜ਼ਰ ਹੋਵੇ ਤਾਂ ਜੋ ਮੈਂ ਉਸ ਨੂੰ ਹੁਕਮ ਦੇਵਾਂ।” ਤਦ ਮੂਸਾ ਅਤੇ ਯਹੋਸ਼ੁਆ ਨੇ ਆਪਣੇ ਆਪ ਨੂੰ ਮੰਡਲੀ ਦੇ ਤੰਬੂ ਵਿੱਚ ਹਾਜ਼ਰ ਕੀਤਾ।

¶ ਮੂਸਾ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਨੇ ਇਸ ਗੀਤ ਦੀਆਂ ਸਾਰੀਆਂ ਗੱਲਾਂ ਪਰਜਾ ਦੇ ਕੰਨਾਂ ਵਿੱਚ ਪਾਈਆਂ।

¶ ਯਹੋਵਾਹ ਦੇ ਦਾਸ ਮੂਸਾ ਦੇ ਮਰਨ ਤੋਂ ਬਾਅਦ, ਯਹੋਵਾਹ ਨੇ ਮੂਸਾ ਦੇ ਸੇਵਕ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਖਿਆ,

¶ ਤਦ ਯਹੋਸ਼ੁਆ ਨੇ ਇਸਰਾਏਲ ਦੇ ਸਾਰਿਆਂ ਗੋਤਾਂ ਨੂੰ ਸ਼ਕਮ ਵਿੱਚ ਇਕੱਠਿਆਂ ਕੀਤਾ ਅਤੇ ਇਸਰਾਏਲ ਦੇ ਬਜ਼ੁਰਗਾਂ, ਸਰਦਾਰਾਂ, ਨਿਆਂਈਆਂ ਅਤੇ ਅਧਿਕਾਰੀਆਂ ਨੂੰ ਸੱਦਿਆ ਅਤੇ ਉਹ ਆਪਣੇ ਆਪ ਪਰਮੇਸ਼ੁਰ ਦੇ ਅੱਗੇ ਹਾਜ਼ਰ ਹੋ ਗਏ।