ਵੇਖੋ, ਬੀਜ ਤੁਹਾਡੇ ਲਈ ਹੈ। ਜ਼ਮੀਨ ਬੀਜੋ। ਅਤੇ ਫ਼ਸਲਾਂ ਉੱਤੇ ਪੰਜਵਾਂ ਹਿੱਸਾ ਤੁਹਾਨੂੰ ਫ਼ਿਰਊਨ ਨੂੰ ਦੇਣਾ ਪਵੇਗਾ ਅਤੇ ਬਾਕੀ ਚਾਰ ਹਿੱਸੇ ਤੁਹਾਡੇ ਹੋਣਗੇ ਖੇਤ ਦੇ ਬੀਜ ਲਈ ਅਤੇ ਤੁਹਾਡੇ, ਘਰਾਣੇ ਅਤੇ ਤੁਹਾਡੇ ਬੱਚਿਆਂ ਦੇ ਖਾਣ ਲਈ ਹੋਣਗੇ।
TSK
TSK · ਗਿਣਤੀ 18:21
مراجع Treasury of Scripture Knowledge في ਪੰਜਾਬੀ IRV.
¶ ਧਰਤੀ ਦੀ ਉਪਜ ਦਾ ਸਾਰਾ ਦਸਵੰਧ, ਭਾਵੇਂ ਧਰਤੀ ਦੇ ਬੀਜਾਂ ਦਾ, ਭਾਵੇਂ ਰੁੱਖਾਂ ਦੇ ਫ਼ਲਾਂ ਦਾ ਹੋਵੇ, ਉਹ ਯਹੋਵਾਹ ਦਾ ਹੈ, ਇਹ ਯਹੋਵਾਹ ਦੇ ਅੱਗੇ ਪਵਿੱਤਰ ਹੈ।
ਕਿ ਲੇਵੀ ਦੇ ਗੋਤ ਨੂੰ ਨੇੜੇ ਲਿਆ ਅਤੇ ਉਨ੍ਹਾਂ ਨੂੰ ਹਾਰੂਨ ਜਾਜਕ ਦੇ ਅੱਗੇ ਖੜ੍ਹਾ ਕਰ ਤਾਂ ਜੋ ਉਹ ਉਸ ਦੀ ਸੇਵਾ ਕਰਨ।
ਪਰ ਮੈਂ ਆਪ ਤੁਹਾਡੇ ਲੇਵੀ ਭਰਾਵਾਂ ਨੂੰ ਇਸਰਾਏਲੀਆਂ ਦੇ ਵਿੱਚੋਂ ਅਲੱਗ ਕਰ ਲਿਆ ਹੈ। ਅਤੇ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਤੁਹਾਨੂੰ ਅਤੇ ਯਹੋਵਾਹ ਨੂੰ ਸਮਰਪਤ ਕੀਤੇ ਗਏ ਹਨ।
ਪਰ ਤੁਸੀਂ ਆਪਣਾ ਅੰਨ, ਨਵੀਂ ਮਧ, ਤੇਲ ਦਾ ਦਸਵੰਧ, ਆਪਣੇ ਇੱਜੜ ਅਤੇ ਚੌਣੇ ਦੇ ਪਹਿਲੌਠੇ, ਅਤੇ ਆਪਣੀਆਂ ਸੁੱਖਣਾ ਦੀਆਂ ਭੇਟਾਂ, ਖੁਸ਼ੀ ਦੀਆਂ ਭੇਟਾਂ ਅਤੇ ਚੁੱਕਣ ਦੀਆਂ ਭੇਟਾਂ ਨੂੰ ਆਪਣੇ ਫਾਟਕਾਂ ਦੇ ਅੰਦਰ ਕਦੇ ਵੀ ਨਾ ਖਾਣਾ,
ਜਦ ਇਹ ਗੱਲ ਖਿੱਲਰ ਗਈ ਤਾਂ ਇਸਰਾਏਲੀਆਂ ਨੇ ਪਹਿਲਾ ਅੰਨ, ਨਵੀਂ ਮੈ, ਤਾਜ਼ਾ ਤੇਲ, ਸ਼ਹਿਦ ਅਤੇ ਖੇਤ ਦੀ ਪਹਿਲੀ ਪੈਦਾਵਾਰ ਬਹੁਤ ਸਾਰੀ ਦਿੱਤੀ ਅਤੇ ਪੂਰਾ ਦਸਵੰਧ ਵੀ ਬਹੁਤ ਸਾਰਾ ਲਿਆਉਣ ਲੱਗੇ
ਆਪਣੇ ਸ਼ਰੀਫ ਭਰਾਵਾਂ ਨਾਲ ਮਿਲ ਕੇ ਇਸ ਸਹੁੰ ਅਤੇ ਇਸ ਸਰਾਪ ਨਾਲ ਆਪਣੇ ਆਪ ਨੂੰ ਬੰਨ੍ਹਿਆ ਕਿ ਅਸੀਂ ਪਰਮੇਸ਼ੁਰ ਦੀ ਬਿਵਸਥਾ ਦੇ ਅਨੁਸਾਰ ਚੱਲਾਂਗੇ, ਜਿਹੜੀ ਪਰਮੇਸ਼ੁਰ ਦੇ ਦਾਸ ਮੂਸਾ ਦੇ ਰਾਹੀਂ ਦਿੱਤੀ ਗਈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ, ਨਿਯਮਾਂ ਅਤੇ ਬਿਧੀਆਂ ਨੂੰ ਪੂਰਾ ਕਰ ਕੇ ਪਾਲਣਾ ਕਰਾਂਗੇ।
ਜਦ ਵੀ ਲੇਵੀ ਦਸਵੰਧ ਲੈਣ ਤਾਂ ਹਾਰੂਨ ਦੇ ਵੰਸ਼ ਦਾ ਕੋਈ ਜਾਜਕ ਲੇਵੀਆਂ ਦੇ ਨਾਲ ਹੋਵੇ ਅਤੇ ਲੇਵੀ ਦਸਵੰਧ ਦਾ ਦਸਵੰਧ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਭੰਡਾਰ ਦੀਆਂ ਕੋਠੜੀਆਂ ਵਿੱਚ ਪਹੁੰਚਾਇਆ ਕਰਨ,
ਤਦ ਸਾਰੇ ਯਹੂਦੀ ਅੰਨ ਅਤੇ ਨਵੀਂ ਮਧ ਅਤੇ ਤੇਲ ਦਾ ਦਸਵੰਧ ਭੰਡਾਰਾਂ ਵਿੱਚ ਲਿਆਉਣ ਲੱਗੇ।
ਪਰ ਜਿਹੜਾ ਬਚਨ ਦੀ ਸਿੱਖਿਆ ਲੈਂਦਾ ਹੈ ਉਹ ਸਿਖਾਉਣ ਵਾਲੇ ਨੂੰ ਸਾਰਿਆਂ ਪਦਾਰਥਾਂ ਵਿੱਚ ਸਾਂਝੀ ਕਰੇ।