TSK

TSK · ਗਿਣਤੀ 2:18

مراجع Treasury of Scripture Knowledge في ਪੰਜਾਬੀ IRV.

العودة إلى المقطع

ਤਦ ਇਸਰਾਏਲ ਨੇ ਆਪਣਾ ਸੱਜਾ ਹੱਥ ਵਧਾ ਕੇ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ, ਜਿਹੜਾ ਛੋਟਾ ਪੁੱਤਰ ਸੀ ਅਤੇ ਆਪਣਾ ਖੱਬਾ ਹੱਥ ਮਨੱਸ਼ਹ ਦੇ ਸਿਰ ਉੱਤੇ ਰੱਖਿਆ। ਉਸ ਨੇ ਜਾਣ ਬੁੱਝ ਕੇ ਆਪਣੇ ਹੱਥ ਇਸ ਤਰ੍ਹਾਂ ਰੱਖੇ ਕਿਉਂ ਜੋ ਮਨੱਸ਼ਹ ਪਹਿਲੌਠਾ ਸੀ।

ਯੂਸੁਫ਼ ਦੇ ਪੁੱਤਰ ਇਫ਼ਰਾਈਮ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।

ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਹੂਦ ਦੇ ਪੁੱਤਰ ਅਲੀਸ਼ਾਮਾ ਦਾ ਚੜ੍ਹਾਵਾ ਸੀ।

ਉਹ ਬਲ਼ਦ ਦੇ ਪਹਿਲੌਠੇ ਵਰਗਾ ਪ੍ਰਤਾਪੀ ਹੈ, ਉਸ ਦੇ ਸਿੰਗ ਜੰਗਲੀ ਸਾਨ੍ਹ ਦੇ ਸਿੰਗਾਂ ਵਰਗੇ ਹਨ, ਉਨ੍ਹਾਂ ਨਾਲ ਉਹ ਸਾਰੇ ਲੋਕਾਂ ਨੂੰ ਧਰਤੀ ਦੀਆਂ ਹੱਦਾਂ ਤੱਕ ਧੱਕੇਗਾ। ਉਹ ਇਫ਼ਰਾਈਮ ਦੇ ਲੱਖਾਂ ਲੱਖ, ਅਤੇ ਮਨੱਸ਼ਹ ਦੇ ਹਜ਼ਾਰਾਂ ਹਨ।

ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ਼ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਹੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ!