TSK

TSK · ਗਿਣਤੀ 21:2

مراجع Treasury of Scripture Knowledge في ਪੰਜਾਬੀ IRV.

العودة إلى المقطع

ਯਾਕੂਬ ਨੇ ਇਹ ਆਖ ਕੇ ਸੁੱਖਣਾ ਸੁੱਖੀ, ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ-ਸੰਗ ਹੋਵੇ ਅਤੇ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ, ਅਤੇ ਮੈਨੂੰ ਖਾਣ ਨੂੰ ਰੋਟੀ ਅਤੇ ਪਾਉਣ ਨੂੰ ਬਸਤਰ ਦੇਵੇ

ਮਨੁੱਖਾਂ ਵਿੱਚੋਂ ਕੋਈ ਵੀ ਜੋ ਵੱਢੇ ਜਾਣ ਲਈ ਸੁੱਖੇ ਜਾਣ, ਉਹ ਕਦੀ ਛੁਡਾਏ ਨਾ ਜਾਣ, ਪਰ ਜ਼ਰੂਰ ਹੀ ਮਾਰ ਦਿੱਤੇ ਜਾਣ।

ਤਾਂ ਤੁਸੀਂ ਉਸ ਸ਼ਹਿਰ ਦੇ ਵਾਸੀਆਂ ਨੂੰ ਜ਼ਰੂਰ ਹੀ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਓ, ਉਸ ਦੇ ਵਿੱਚ ਦੀਆਂ ਸਭ ਚੀਜ਼ਾਂ ਨੂੰ ਅਤੇ ਉਸ ਦੇ ਪਸ਼ੂਆਂ ਨੂੰ ਤਲਵਾਰ ਦੀ ਧਾਰ ਨਾਲ ਪੂਰੀ ਤਰ੍ਹਾਂ ਨਾਸ ਕਰ ਦੇਣਾ।

ਇਹ ਸ਼ਹਿਰ ਅਤੇ ਜੋ ਕੁਝ ਉਸ ਦੇ ਵਿੱਚ ਹੈ ਯਹੋਵਾਹ ਲਈ ਸਮਰਪਤ ਕੀਤਾ ਜਾਵੇਗਾ ਪਰ ਸਿਰਫ਼ ਰਾਹਾਬ ਵੇਸਵਾ ਅਤੇ ਜੋ ਕੋਈ ਉਸ ਦੇ ਘਰ ਵਿੱਚ ਹਨ ਜੀਉਂਦੇ ਰਹਿਣਗੇ ਕਿਉਂ ਜੋ ਉਸ ਨੇ ਉਹਨਾਂ ਖੋਜੀਆਂ ਨੂੰ ਲੁਕਾਇਆ ਸੀ ਜਿਨ੍ਹਾਂ ਨੂੰ ਅਸੀਂ ਭੇਜਿਆ ਸੀ।

ਅਤੇ ਯਿਫ਼ਤਾਹ ਨੇ ਇਹ ਕਹਿ ਕੇ ਯਹੋਵਾਹ ਦੀ ਸੁੱਖਣਾ ਸੁੱਖੀ, “ਜੇਕਰ ਤੂੰ ਸੱਚ-ਮੁੱਚ ਅੰਮੋਨੀਆਂ ਨੂੰ ਮੇਰੇ ਹੱਥ ਵਿੱਚ ਕਰ ਦੇਵੇਂ,

ਚਾਰ ਸਾਲ ਬਾਅਦ ਅਜਿਹਾ ਹੋਇਆ ਜੋ ਅਬਸ਼ਾਲੋਮ ਨੇ ਰਾਜਾ ਨੂੰ ਆਖਿਆ, ਮੈਨੂੰ ਇਜ਼ਾਜਤ ਦਿਓ ਕਿ ਮੈਂ ਜਾਂਵਾਂ ਤਾਂ ਕਿ ਜੋ ਸੁੱਖਣਾ ਮੈਂ ਯਹੋਵਾਹ ਦੇ ਅੱਗੇ ਸੁੱਖੀ ਹੈ, ਉਸ ਨੂੰ ਹਬਰੋਨ ਵਿੱਚ ਪੂਰੀ ਕਰਾਂ।

ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਇਹ ਦੀ ਸਾਰੀ ਪਰਜਾ ਦੇ ਸਾਹਮਣੇ,

ਜੇ ਕੋਈ ਪ੍ਰਭੂ ਨਾਲ ਪਿਆਰ ਨਹੀਂ ਰੱਖਦਾ ਤਾਂ ਉਹ ਸਰਾਪਤ ਹੋਵੇ! ਹੇ ਸਾਡੇ ਪ੍ਰਭੂ, ਆ!