TSK

TSK · ਗਿਣਤੀ 21:9

مراجع Treasury of Scripture Knowledge في ਪੰਜਾਬੀ IRV.

العودة إلى المقطع

ਉਸ ਨੇ ਉੱਚਿਆਂ ਥਾਵਾਂ ਨੂੰ ਹਟਾ ਦਿੱਤਾ, ਥੰਮ੍ਹਾਂ ਦੇ ਟੁੱਕੜੇ-ਟੁੱਕੜੇ ਕਰ ਦਿੱਤੇ, ਟੁੰਡਾਂ ਨੂੰ ਵੱਢ ਸੁੱਟਿਆ ਅਤੇ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਾਇਆ ਸੀ ਚਕਨਾ-ਚੂਰ ਕਰ ਦਿੱਤਾ, ਕਿਉਂ ਜੋ ਉਨ੍ਹਾਂ ਦਿਨਾਂ ਤੱਕ ਇਸਰਾਏਲੀ ਉਹ ਦੇ ਅੱਗੇ ਧੂਪ ਧੁਖਾਉਂਦੇ ਸਨ ਸੋ ਉਸ ਨੇ ਉਹ ਦਾ ਨਾਮ ਨਹੁਸ਼ਤਾਨ ਰੱਖਿਆ।

ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਵਿਰਲਾਪ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਵਿਰਲਾਪ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਪਹਿਲੌਠੇ ਪੁੱਤਰ ਲਈ ਪਿੱਟਦਾ ਹੈ।

‹ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ।›

‹ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।”›

ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ।

ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ।

ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ।