ਪਰ ਜਿੰਨਾਂ ਉਹ ਉਨ੍ਹਾਂ ਨੂੰ ਦੁੱਖ ਦਿੰਦੇ ਸਨ ਉਹ ਉੱਨਾ ਹੀ ਵਧਦੇ ਅਤੇ ਫੈਲਦੇ ਜਾਂਦੇ ਸਨ, ਇਸ ਤਰ੍ਹਾਂ ਉਹ ਇਸਰਾਏਲੀਆਂ ਤੋਂ ਅੱਕ ਗਏ।
TSK
TSK · ਗਿਣਤੀ 22:3
مراجع Treasury of Scripture Knowledge في ਪੰਜਾਬੀ IRV.
ਮੈਂ ਆਪਣਾ ਭੈਅ ਤੁਹਾਡੇ ਅੱਗੇ ਭੇਜਾਂਗਾ ਅਤੇ ਮੈਂ ਸਾਰੇ ਲੋਕਾਂ ਨੂੰ ਜਿਨ੍ਹਾਂ ਉੱਤੇ ਤੁਸੀਂ ਆਣ ਪਵੋਗੇ ਨਾਸ ਕਰ ਦੇਵਾਂਗਾ ਅਤੇ ਮੈਂ ਤੁਹਾਡੇ ਸਾਰੇ ਵੈਰੀਆਂ ਨੂੰ ਨੱਠੇ ਜਾਂਦੇ ਹੋਏ ਤੁਹਾਨੂੰ ਦੇਵਾਂਗਾ।
ਕਿਉਂ ਜੋ ਅਸੀਂ ਸੁਣਿਆ ਹੈ ਕਿ ਜਿਸ ਵੇਲੇ ਤੁਸੀਂ ਮਿਸਰ ਵਿੱਚੋਂ ਨਿੱਕਲੇ ਤਾਂ ਯਹੋਵਾਹ ਨੇ ਤੁਹਾਡੇ ਸਾਹਮਣੇ ਲਾਲ ਸਮੁੰਦਰ ਦੇ ਪਾਣੀ ਨੂੰ ਕਿਵੇਂ ਸੁਕਾ ਦਿੱਤਾ ਅਤੇ ਤੁਸੀਂ ਅਮੋਰੀਆਂ ਦੇ ਦੋਹਾਂ ਰਾਜਿਆਂ ਨਾਲ ਅਰਥਾਤ ਸੀਹੋਨ ਅਤੇ ਓਗ ਨਾਲ ਜਿਹੜੇ ਯਰਦਨ ਦੇ ਉਸ ਪਾਸੇ ਸਨ ਕਿਵੇਂ ਵਰਤਾਓ ਕੀਤਾ ਜਿਨ੍ਹਾਂ ਨੂੰ ਤੁਸੀਂ ਮਾਰ ਸੁੱਟਿਆ।
ਉਹਨਾਂ ਨੇ ਯਹੋਸ਼ੁਆ ਨੂੰ ਉੱਤਰ ਦੇ ਕੇ ਆਖਿਆ ਕਿ ਤੁਹਾਡੇ ਗੁਲਾਮਾਂ ਨੂੰ ਸੱਚ-ਮੁੱਚ ਦੱਸਿਆ ਗਿਆ ਸੀ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮੂਸਾ ਆਪਣੇ ਦਾਸ ਨੂੰ ਇਹ ਸਾਰਾ ਦੇਸ ਤੁਹਾਨੂੰ ਦੇਣ ਦਾ ਅਤੇ ਇਸ ਦੇਸ ਦੇ ਸਾਰੇ ਵਾਸੀਆਂ ਨੂੰ ਨਾਸ ਕਰਨ ਦਾ ਹੁਕਮ ਦਿੱਤਾ ਸੀ ਸੋ ਅਸੀਂ ਤੁਹਾਡੇ ਅੱਗੋਂ ਆਪਣੀਆਂ ਜਾਨਾਂ ਲਈ ਬਹੁਤ ਡਰੇ ਤਾਂ ਅਸੀਂ ਇਹ ਕੰਮ ਕੀਤਾ।
ਜਦ ਇਹ ਖ਼ਬਰ ਮਿਸਰ ਨੂੰ ਮਿਲੇਗੀ, ਤਾਂ ਉਹ ਸੂਰ ਦੀ ਖ਼ਬਰ ਉੱਤੇ ਤੜਫ਼ਣਗੇ।