ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪੁਰਖਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ।
TSK
TSK · ਗਿਣਤੀ 25:2
مراجع Treasury of Scripture Knowledge في ਪੰਜਾਬੀ IRV.
ਕਿਤੇ ਤੂੰ ਉਸ ਦੇਸ਼ ਦੇ ਵਸਨੀਕਾਂ ਨਾਲ ਨੇਮ ਬੰਨ੍ਹੇਂ ਅਤੇ ਜਦ ਉਹ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤਾਂ ਕੋਈ ਤੈਨੂੰ ਸੱਦੇ ਅਤੇ ਤੂੰ ਉਸ ਦੀ ਬਲੀ ਤੋਂ ਖਾਵੇਂ
ਕੀ ਸਾਡੇ ਲਈ ਪਓਰ ਦੀ ਬੁਰਿਆਈ ਛੋਟੀ ਹੈ ਜਿਸ ਤੋਂ ਅਸੀਂ ਆਪਣੇ ਆਪ ਨੂੰ ਅਜੇ ਪਵਿੱਤਰ ਨਹੀਂ ਕੀਤਾ ਭਾਵੇਂ ਯਹੋਵਾਹ ਦੀ ਮੰਡਲੀ ਵਿੱਚ ਬਵਾ ਪੈ ਗਈ ਸੀ?
ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰੋਗੇ ਜਿਹ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਤੁਸੀਂ ਜਾ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੋਗੇ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋਗੇ ਤਾਂ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇਗਾ ਅਤੇ ਤੁਸੀਂ ਛੇਤੀ ਨਾਲ ਇਸ ਚੰਗੀ ਧਰਤੀ ਦੇ ਉੱਤੋਂ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਹੈ ਨਾਸ ਹੋ ਜਾਓਗੇ।
ਪਰ ਮੈਂ ਇਸਰਾਏਲ ਵਿੱਚੋਂ ਆਪਣੇ ਲਈ ਸੱਤ ਹਜ਼ਾਰ ਰੱਖ ਲਏ ਹਨ ਉਹ ਸਭ ਜਿਨ੍ਹਾਂ ਨੇ ਆਪਣੇ ਗੋਡੇ ਬਆਲ ਦੇ ਅੱਗੇ ਨਹੀਂ ਟੇਕੇ ਅਤੇ ਉਹ ਸਾਰੇ ਮੂੰਹ ਜਿਨ੍ਹਾਂ ਨੇ ਉਹ ਨੂੰ ਨਹੀਂ ਚੁੰਮਿਆ।
¶ ਮੈਂ ਇਸਰਾਏਲ ਨੂੰ ਉਜਾੜ ਵਿੱਚ ਅੰਗੂਰਾਂ ਵਾਂਗੂੰ ਪਾਇਆ, ਮੈਂ ਤੁਹਾਡੇ ਪੁਰਖਿਆਂ ਨੂੰ ਹੰਜ਼ੀਰ ਦੇ ਪਹਿਲੇ ਫਲ ਵਾਂਗੂੰ ਉਹ ਦੀ ਪਹਿਲੀ ਰੁੱਤ ਵਿੱਚ ਵੇਖਿਆ, ਉਹ ਬਆਲ ਪਓਰ ਨੂੰ ਗਏ, ਅਤੇ ਉਹਨਾਂ ਨੇ ਆਪਣੇ ਆਪ ਨੂੰ ਸ਼ਰਮ ਲਈ ਅਰਪਣ ਕੀਤਾ, ਅਤੇ ਆਪਣੇ ਮਨਮੋਹਣੇ ਵਾਂਗੂੰ ਘਿਣਾਉਣੇ ਹੋ ਗਏ।
ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਵੇ ਚੜ੍ਹਾਂਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਵੇ ਚੜ੍ਹਾਂਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ!
ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ।