TSK

TSK · ਗਿਣਤੀ 27:2

مراجع Treasury of Scripture Knowledge في ਪੰਜਾਬੀ IRV.

العودة إلى المقطع

ਤੂੰ ਹੁਣ ਮੇਰੀ ਗੱਲ ਸੁਣ। ਮੈਂ ਤੈਨੂੰ ਮੱਤ ਦਿੰਦਾ ਹਾਂ ਅਤੇ ਪਰਮੇਸ਼ੁਰ ਤੇਰੇ ਨਾਲ ਹੋਵੇਗਾ। ਤੂੰ ਲੋਕਾਂ ਲਈ ਪਰਮੇਸ਼ੁਰ ਦੇ ਥਾਂ ਰਹੀਂ ਅਤੇ ਤੂੰ ਉਨ੍ਹਾਂ ਗੱਲਾਂ ਨੂੰ ਪਰਮੇਸ਼ੁਰ ਅੱਗੇ ਲਿਆਈਂ।

ਕਈ ਮਨੁੱਖ, ਜਿਹੜੇ ਕਿਸੇ ਆਦਮੀ ਦੀ ਲਾਸ਼ ਦੇ ਕਾਰਨ ਅਸ਼ੁੱਧ ਹੋ ਗਏ ਸਨ, ਉਹ ਪਸਾਹ ਦਾ ਪਰਬ ਨਾ ਮਨਾ ਸਕੇ ਤਦ ਉਹ ਮੂਸਾ ਅਤੇ ਹਾਰੂਨ ਦੇ ਕੋਲ ਆਏ,

ਅਤੇ ਉਹ ਅਲਆਜ਼ਾਰ ਜਾਜਕ ਦੇ ਅੱਗੇ ਖੜ੍ਹਾ ਹੋਵੇ ਅਤੇ ਉਹ ਯਹੋਵਾਹ ਦੇ ਅੱਗੇ ਊਰੀਮ ਦਾ ਫ਼ੈਸਲਾ ਉਹ ਦੇ ਵਿਖੇ ਪੁੱਛੇ। ਉਸ ਦੇ ਹੁਕਮ ਉੱਤੇ ਉਹ ਸਾਰੇ ਇਸਰਾਏਲੀ ਅਰਥਾਤ ਸਾਰੀ ਮੰਡਲੀ ਬਾਹਰ ਜਾਵੇ ਅਤੇ ਉਸ ਦੇ ਹੁਕਮ ਉੱਤੇ ਅੰਦਰ ਆਵੇ।

¶ ਜੇਕਰ ਤੁਹਾਡੇ ਫਾਟਕਾਂ ਦੇ ਅੰਦਰ ਝਗੜੇ ਦੀ ਕੋਈ ਅਜਿਹੀ ਗੱਲ ਉੱਠੇ, ਜਿਸ ਦਾ ਨਿਆਂ ਕਰਨਾ ਤੁਹਾਡੇ ਲਈ ਬਹੁਤ ਕਠਿਨ ਹੋਵੇ, ਅਰਥਾਤ ਆਪਸ ਵਿੱਚ ਦਾ ਖੂਨ, ਆਪਸ ਵਿੱਚ ਦਾ ਦਾਵਾ, ਜਾਂ ਆਪਸ ਵਿੱਚ ਦੀ ਮਾਰ-ਕੁਟਾਈ, ਤਾਂ ਤੁਸੀਂ ਉੱਠ ਕੇ ਉਸ ਸਥਾਨ ਨੂੰ ਜਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ,