TSK

TSK · ਗਿਣਤੀ 28:3

مراجع Treasury of Scripture Knowledge في ਪੰਜਾਬੀ IRV.

العودة إلى المقطع

ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਇਹ ਆਖ ਕੇ ਹੁਕਮ ਦੇ ਕਿ ਹੋਮ ਬਲੀ ਦੀ ਭੇਟ ਦੀ ਬਿਵਸਥਾ ਇਹ ਹੈ: ਹੋਮ ਬਲੀ ਸਾਰੀ ਰਾਤ ਤੋਂ ਸਵੇਰ ਤੱਕ ਜਗਵੇਦੀ ਦੇ ਉੱਤੇ ਪਈ ਰਹੇ ਅਤੇ ਜਗਵੇਦੀ ਦੀ ਅੱਗ ਉਸ ਦੇ ਵਿੱਚ ਬਲ਼ਦੀ ਰਹੇ।

ਸਗੋਂ ਉਸ ਨੇ ਸੈਨਾਂ ਦੇ ਪ੍ਰਧਾਨ ਤੱਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿੱਤਰ ਸਥਾਨ ਢਾਇਆ ਗਿਆ।

ਜੱਥੇ ਉਸ ਦੀ ਵਲੋਂ ਉੱਠਣਗੇ ਅਤੇ ਉਹ ਪਵਿੱਤਰ ਥਾਂ ਅਰਥਾਤ ਕੋਟ ਨੂੰ ਭਰਿਸ਼ਟ ਕਰਨਗੇ ਅਤੇ ਉਹ ਸਦਾ ਦੀ ਹੋਮ ਦੀ ਬਲੀ ਨੂੰ ਹਟਾਉਣਗੇ ਅਤੇ ਵਿਗਾੜਨ ਵਾਲੀ ਘਿਣਾਉਣੀ ਵਸਤ ਨੂੰ ਉਸ ਦੇ ਵਿੱਚ ਰੱਖ ਦੇਣਗੇ।

¶ “ਬੈਤਏਲ ਨੂੰ ਆਓ ਅਤੇ ਅਪਰਾਧ ਕਰੋ, ਗਿਲਗਾਲ ਨੂੰ ਆ ਕੇ ਹੋਰ ਅਪਰਾਧ ਕਰੋ! ਸਵੇਰ ਨੂੰ ਆਪਣੀਆਂ ਬਲੀਆਂ ਅਤੇ ਤੀਜੇ ਦਿਨ ਆਪਣੇ ਦਸਵੰਧ ਲੈ ਆਓ।

ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ।