ਅਤੇ ਇੱਕ ਲੇਲੇ ਨਾਲ ਏਫ਼ਾਹ ਦੀ ਦਸਵੰਧ ਮੈਦਾ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਪੀਣ ਦੀ ਭੇਟ ਲਈ ਚੜ੍ਹਾਵੀਂ
TSK
TSK · ਗਿਣਤੀ 28:7
مراجع Treasury of Scripture Knowledge في ਪੰਜਾਬੀ IRV.
ਤੁਸੀਂ ਉਸ ਉੱਤੇ ਨਾ ਓਪਰਾ ਧੂਪ ਨਾ ਹੋਮ ਦੀ ਬਲੀ ਨਾ ਮੈਦੇ ਦੀ ਭੇਟ ਚੜ੍ਹਾਇਓ ਅਤੇ ਨਾ ਉਸ ਉੱਤੇ ਪੀਣ ਦੀ ਭੇਟ ਡੋਲ੍ਹਿਓ
ਅਤੇ ਉਸ ਦੇ ਨਾਲ ਮੈਦੇ ਦੀ ਭੇਟ, ਏਫ਼ਾਹ ਦਾ ਦੋ ਦੱਸਵਾਂ ਹਿੱਸਾ ਤੇਲ ਨਾਲ ਰਲੇ ਹੋਏ ਮੈਦੇ ਦਾ ਹੋਵੇ, ਉਹ ਯਹੋਵਾਹ ਦੇ ਅੱਗੇ ਸੁਗੰਧਤਾ ਕਰਕੇ ਇੱਕ ਅੱਗ ਦੀ ਭੇਟ ਹੋਵੇ ਅਤੇ ਉਸ ਦੇ ਨਾਲ ਪੀਣ ਦੀ ਭੇਟ ਲਈ ਕੁੱਪੇ ਦੀ ਚੁਥਾਈ ਦਾਖਰਸ ਹੋਵੇ।
ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮਧ ਯਹੋਵਾਹ ਲਈ ਸੁਗੰਧਤਾ ਦੀ ਭੇਟ ਕਰਕੇ ਚੜ੍ਹਾ।
ਉਨ੍ਹਾਂ ਦੇ ਪੀਣ ਦੀਆਂ ਭੇਟਾਂ ਹਰ ਵਹਿੜੇ ਲਈ ਅੱਧਾ ਹੀਨ ਮਧ ਅਤੇ ਹਰ ਭੇਡੂ ਲਈ ਹੀਨ ਦੀ ਤਿਹਾਈ ਅਤੇ ਹਰ ਭੇਡ ਦੇ ਬੱਚੇ ਲਈ ਹੀਨ ਦੀ ਚੌਥਾਈ ਹੋਵੇ। ਇਹ ਸਾਰੇ ਸਾਲ ਦੇ ਹਰ ਮਹੀਨੇ ਦੀ ਹੋਮ ਦੀ ਬਲੀ ਹੋਵੇ।
ਘਾਟੀ ਦੇ ਪੱਧਰੇ ਪੱਥਰ ਤੇਰੇ ਹਿੱਸੇ ਵਿੱਚ ਆਉਣਗੇ, ਇਹੋ ਤੇਰਾ ਭਾਗ ਹੈ! ਇਹਨਾਂ ਦੇ ਲਈ ਹੀ ਤੂੰ ਪੀਣ ਦੀ ਭੇਟ ਡੋਲ੍ਹੀ ਅਤੇ ਮੈਦੇ ਦੀ ਭੇਟ ਚੜ੍ਹਾਈ, ਕੀ ਇਹ ਸਭ ਵੇਖਦੇ ਹੋਏ ਵੀ ਮੈਂ ਸ਼ਾਂਤ ਰਹਾਂ?
¶ ਹੇ ਜਾਜਕੋ, ਆਪਣੇ ਲੱਕ ਉੱਤੇ ਟਾਟ ਬੰਨ੍ਹੋ ਅਤੇ ਵਿਰਲਾਪ ਕਰੋ, ਹੇ ਜਗਵੇਦੀ ਦੇ ਸੇਵਕੋ, ਧਾਹਾਂ ਮਾਰੋ, ਹੇ ਮੇਰੇ ਪਰਮੇਸ਼ੁਰ ਦੇ ਸੇਵਕੋ, ਅੰਦਰ ਜਾਓ ਅਤੇ ਟਾਟ ਵਿੱਚ ਰਾਤ ਕੱਟੋ, ਕਿਉਂ ਜੋ ਤੁਹਾਡੇ ਪਰਮੇਸ਼ੁਰ ਦੇ ਭਵਨ ਵਿੱਚ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਆਉਣੀ ਬੰਦ ਹੋ ਗਈ ਹੈ!
ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਦੇ ਬਲੀਦਾਨ ਅਤੇ ਸੇਵਕਾਈ ਦੇ ਨਾਲ ਆਪਣਾ ਲਹੂ ਵੀ ਵਹਾਉਣਾ ਪਵੇ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਡੇ ਨਾਲ ਵੀ ਅਨੰਦ ਹਾਂ।