ਮੂਸਾ ਨੇ ਡੇਰੇ ਦੇ ਫਾਟਕ ਕੋਲ ਖੜੇ ਹੋ ਕੇ ਆਖਿਆ, ਜਿਹੜਾ ਯਹੋਵਾਹ ਦੇ ਪਾਸੇ ਵੱਲ ਹੈ ਉਹ ਮੇਰੇ ਕੋਲ ਆਵੇ ਤਾਂ ਸਾਰੇ ਲੇਵੀਆਂ ਨੇ ਆਪਣੇ ਆਪ ਨੂੰ ਉਸ ਦੇ ਕੋਲ ਇਕੱਠਾ ਕਰ ਲਿਆ।
TSK
TSK · ਗਿਣਤੀ 3:6
مراجع Treasury of Scripture Knowledge في ਪੰਜਾਬੀ IRV.
ਪਰ ਤੂੰ ਲੇਵੀਆਂ ਨੂੰ ਸਾਖੀ ਦੇ ਡੇਰੇ ਉੱਤੇ, ਉਸ ਦੇ ਸਾਰੇ ਸਮਾਨ ਉੱਤੇ ਅਤੇ ਜੋ ਕੁਝ ਉਸ ਦਾ ਹੈ ਉਸ ਉੱਤੇ ਨਿਯੁਕਤ ਕਰੀਂ। ਉਹ ਡੇਰੇ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਚੁੱਕਣ ਅਤੇ ਉਹ ਉਸ ਦੀ ਸੇਵਾ ਕਰਨ ਅਤੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ।
ਪਰ ਲੇਵੀ ਇਸਰਾਏਲੀਆਂ ਵਿੱਚ ਗਿਣੇ ਨਾ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ਕਿਉਂਕਿ ਉਹ ਇਸਰਾਏਲੀਆਂ ਵਿੱਚੋਂ ਮੈਨੂੰ ਪੂਰੀ ਤਰ੍ਹਾਂ ਨਾਲ ਸਮਰਪਤ ਕੀਤੇ ਗਏ ਹਨ, ਮੈਂ ਉਹਨਾਂ ਨੂੰ ਸਾਰੇ ਇਸਰਾਏਲ ਵਿੱਚੋਂ ਸਾਰੇ ਪਹਿਲੌਠਿਆਂ ਦੇ ਬਦਲੇ ਆਪਣੇ ਲਈ ਲੈ ਲਿਆ ਹੈ।
ਕਿ ਇਹ ਗੱਲ ਤੁਹਾਡੇ ਲਈ ਛੋਟੀ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਤੁਹਾਨੂੰ ਇਸਰਾਏਲੀਆਂ ਦੀ ਮੰਡਲੀ ਤੋਂ ਵੱਖਰਾ ਕੀਤਾ ਤਾਂ ਜੋ ਉਹ ਤੁਹਾਨੂੰ ਨੇੜੇ ਲਿਆਵੇ ਕਿ ਤੁਸੀਂ ਯਹੋਵਾਹ ਦੇ ਡੇਰੇ ਦੀ ਟਹਿਲ ਸੇਵਾ ਕਰੋ ਅਤੇ ਮੰਡਲੀ ਦੇ ਅੱਗੇ ਖਲੋ ਕੇ ਉਹਨਾਂ ਦੀ ਸੇਵਾ ਕਰੋ?
¶ ਫੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ, ਪਵਿੱਤਰ ਸਥਾਨ ਦੀ ਬੁਰਾਈ ਦਾ ਭਾਰ ਤੇਰੇ ਉੱਤੇ, ਤੇਰੇ ਪੁੱਤਰਾਂ ਉੱਤੇ ਅਤੇ ਤੇਰੇ ਪਿਤਾ ਦੇ ਪਰਿਵਾਰ ਉੱਤੇ ਹੋਵੇਗਾ ਅਤੇ ਤੇਰੀ ਜਾਜਕਾਈ ਦੀ ਬੁਰਾਈ ਦਾ ਭਾਰ ਵੀ ਤੇਰੇ ਨਾਲ, ਤੇਰੇ ਪੁੱਤਰਾਂ ਉੱਤੇ ਹੋਵੇਗਾ।
ਪਰ ਮੈਂ ਆਪ ਤੁਹਾਡੇ ਲੇਵੀ ਭਰਾਵਾਂ ਨੂੰ ਇਸਰਾਏਲੀਆਂ ਦੇ ਵਿੱਚੋਂ ਅਲੱਗ ਕਰ ਲਿਆ ਹੈ। ਅਤੇ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਤੁਹਾਨੂੰ ਅਤੇ ਯਹੋਵਾਹ ਨੂੰ ਸਮਰਪਤ ਕੀਤੇ ਗਏ ਹਨ।
ਉਸ ਸਮੇਂ ਯਹੋਵਾਹ ਨੇ ਲੇਵੀ ਦੇ ਗੋਤ ਨੂੰ ਵੱਖਰਾ ਕਰ ਦਿੱਤਾ ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਿਆ ਕਰਨ ਅਤੇ ਯਹੋਵਾਹ ਦੇ ਅੱਗੇ ਖੜ੍ਹੇ ਰਹਿ ਕੇ ਉਸ ਦੀ ਟਹਿਲ ਸੇਵਾ ਕਰਨ ਅਤੇ ਉਸ ਦੇ ਨਾਮ ਉੱਤੇ ਅਸੀਸ ਦਿਆ ਕਰਨ, ਜਿਵੇਂ ਅੱਜ ਦੇ ਦਿਨ ਤੱਕ ਦਿੰਦੇ ਆਏ ਹਨ।
ਇਹ ਹਾਜ਼ਰ ਰਹਿੰਦੇ ਸਨ ਅਤੇ ਉਨ੍ਹਾਂ ਦੇ ਪੁੱਤਰ, ਕਹਾਥੀਆਂ ਵਿੱਚੋਂ ਹੇਮਾਨ ਗਵੱਯਾ, ਯੋਏਲ ਦਾ ਪੁੱਤਰ, ਸਮੂਏਲ ਦਾ ਪੁੱਤਰ,
ਅਤੇ ਉਨ੍ਹਾਂ ਦਾ ਕੰਮ ਇਹ ਸੀ ਜੋ ਹਾਰੂਨ ਦੀ ਸੰਤਾਨ ਕੋਲ ਹਾਜ਼ਰ ਰਹਿਣ ਕਿ ਯਹੋਵਾਹ ਦੇ ਭਵਨ ਦੀ ਉਪਾਸਨਾ ਵਿਹੜਿਆਂ ਤੇ ਕੋਠੜੀਆਂ ਵਿੱਚ ਕਰਨ, ਅਤੇ ਸਾਰੀਆਂ ਪਵਿੱਤਰ ਵਸਤਾਂ ਨੂੰ ਸ਼ੁੱਧ ਕਰਨ ਅਰਥਾਤ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ
ਅਤੇ ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੈ; ਉਹਨਾਂ ਨੇ ਜਾਜਕਾਂ ਨੂੰ ਉਨ੍ਹਾਂ ਦੀ ਵਾਰੀ ਅਨੁਸਾਰ ਅਤੇ ਲੇਵੀਆਂ ਨੂੰ ਉਨ੍ਹਾਂ ਦੇ ਦਲ ਅਨੁਸਾਰ, ਯਰੂਸ਼ਲਮ ਵਿੱਚ ਪਰਮੇਸ਼ੁਰ ਦੀ ਉਪਾਸਨਾ ਲਈ ਨਿਯੁਕਤ ਕੀਤਾ।