ਪਰ ਤੂੰ ਲੇਵੀਆਂ ਨੂੰ ਸਾਖੀ ਦੇ ਡੇਰੇ ਉੱਤੇ, ਉਸ ਦੇ ਸਾਰੇ ਸਮਾਨ ਉੱਤੇ ਅਤੇ ਜੋ ਕੁਝ ਉਸ ਦਾ ਹੈ ਉਸ ਉੱਤੇ ਨਿਯੁਕਤ ਕਰੀਂ। ਉਹ ਡੇਰੇ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਚੁੱਕਣ ਅਤੇ ਉਹ ਉਸ ਦੀ ਸੇਵਾ ਕਰਨ ਅਤੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ।
TSK
TSK · ਗਿਣਤੀ 3:7
مراجع Treasury of Scripture Knowledge في ਪੰਜਾਬੀ IRV.
ਅਤੇ ਲੇਵੀਆਂ ਦੇ ਹਾਕਮਾਂ ਦਾ ਪ੍ਰਧਾਨ ਹਾਰੂਨ ਜਾਜਕ ਦਾ ਪੁੱਤਰ ਅਲਆਜ਼ਾਰ ਹੋਵੇ ਅਤੇ ਉਹ ਪਵਿੱਤਰ ਸਥਾਨ ਦੇ ਰਖਵਾਲਿਆਂ ਦਾ ਮੁਖੀਆ ਹੋਵੇ।
ਅਤੇ ਇਸ ਤੋਂ ਬਾਅਦ ਲੇਵੀ ਮੰਡਲੀ ਦੇ ਤੰਬੂ ਵਿੱਚ ਜਾ ਕੇ ਸੇਵਾ ਕਰਨ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਸ਼ੁੱਧ ਕਰੀਂ ਅਤੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੀਂ।
ਅਤੇ ਇਸਰਾਏਲੀਆਂ ਦੇ ਅੱਧ ਦੇ ਪੰਜਾਹਾਂ ਵਿੱਚੋਂ ਇੱਕ ਲੈ, ਭਾਵੇਂ ਆਦਮੀਆਂ ਦਾ, ਭਾਵੇਂ ਵੱਗ ਦਾ, ਭਾਵੇਂ ਗਧਿਆਂ ਦਾ, ਭਾਵੇਂ ਇੱਜੜ ਦਾ ਅਰਥਾਤ ਸਾਰੇ ਪਸ਼ੂਆਂ ਦਾ ਅਤੇ ਉਨ੍ਹਾਂ ਨੂੰ ਲੇਵੀਆਂ ਨੂੰ ਦੇਵੀਂ, ਜਿਹੜੇ ਯਹੋਵਾਹ ਦੇ ਡੇਰੇ ਦੀ ਸੰਭਾਲ ਕਰਦੇ ਹਨ।
¶ ਲੇਵੀਆਂ ਵਿੱਚੋਂ ਅਹੀਯਾਹ ਪਰਮੇਸ਼ੁਰ ਦੇ ਭਵਨ ਦੇ ਖ਼ਜ਼ਾਨੇ ਉੱਤੇ ਅਤੇ ਪਵਿੱਤਰ ਚੀਜ਼ਾਂ ਦੇ ਖ਼ਜ਼ਾਨੇ ਉੱਤੇ ਵੀ ਸਨ
ਇਹ ਸ਼ਲੋਮੋਥ ਤੇ ਉਹ ਦੇ ਭਰਾ ਸਾਰੀਆਂ ਪਵਿੱਤਰ ਵਸਤਾਂ ਦੇ ਖਜ਼ਾਨੇ ਦੇ ਉੱਤੇ ਸਨ ਜਿਹੜੀਆਂ ਦਾਊਦ ਪਾਤਸ਼ਾਹ ਤੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ ਤੇ ਸੈਨਾਪਤੀਆਂ ਨੇ ਅਰਪਣ ਕੀਤੀਆਂ ਸਨ