ਤੁਹਾਡੇ ਪੁੱਤਰ ਉਜਾੜ ਵਿੱਚ ਚਾਲੀਆਂ ਸਾਲ ਤੱਕ ਅਯਾਲੀ ਹੋਣਗੇ ਅਤੇ ਤੁਹਾਡੇ ਕੁਕਰਮ ਦੀ ਸਜ਼ਾ ਚੁੱਕਣਗੇ ਜਦ ਤੱਕ ਤੁਹਾਡੀਆਂ ਲਾਸ਼ਾਂ ਉਜਾੜ ਵਿੱਚ ਗਲ਼ ਸੜ ਨਾ ਜਾਣ।
TSK
TSK · ਗਿਣਤੀ 32:13
مراجع Treasury of Scripture Knowledge في ਪੰਜਾਬੀ IRV.
ਪਰ ਇਨ੍ਹਾਂ ਵਿੱਚ, ਉਨ੍ਹਾਂ ਗਿਣਿਆਂ ਹੋਇਆਂ ਇਸਰਾਏਲੀਆਂ ਵਿੱਚੋਂ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਸੀਨਈ ਦੀ ਉਜਾੜ ਵਿੱਚ ਗਿਣਿਆ ਸੀ ਇੱਕ ਵੀ ਮਨੁੱਖ ਨਹੀਂ ਸੀ।
¶ ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਦਿੱਤਾ ਜੋ ਉਨ੍ਹਾਂ ਨੂੰ ਲੁੱਟਣ ਲੱਗੇ, ਅਤੇ ਉਨ੍ਹਾਂ ਦੇ ਵੈਰੀਆਂ ਦੇ ਹੱਥ ਕਰ ਦਿੱਤਾ ਜੋ ਉਨ੍ਹਾਂ ਦੇ ਚੁਫ਼ੇਰੇ ਸਨ ਅਤੇ ਉਹ ਫਿਰ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਨਾ ਹੋ ਸਕੇ।
ਇਸ ਕਰਕੇ ਉਸ ਨੇ ਉਨ੍ਹਾਂ ਦੇ ਦਿਨ ਵਿਅਰਥ ਵਿੱਚ ਅਤੇ ਉਨ੍ਹਾਂ ਦੇ ਵਰ੍ਹੇ ਭੈਅ ਵਿੱਚ ਮੁਕਾਏ।
¶ “ਮੈਂ ਅਮੋਰੀਆਂ ਨੂੰ ਉਹਨਾਂ ਦੇ ਸਾਹਮਣੇ ਬਰਬਾਦ ਕੀਤਾ, ਜਿਨ੍ਹਾਂ ਦਾ ਕੱਦ ਦਿਆਰਾਂ ਦੇ ਕੱਦ ਵਰਗਾ ਸੀ ਅਤੇ ਜਿਹੜੇ ਬਲੂਤਾਂ ਵਾਂਗੂੰ ਬਲਵਾਨ ਸਨ, ਫਿਰ ਵੀ ਮੈਂ ਉੱਪਰੋਂ ਉਨ੍ਹਾਂ ਦਾ ਫਲ ਅਤੇ ਹੇਠੋਂ ਉਨ੍ਹਾਂ ਦੀਆਂ ਜੜ੍ਹਾਂ ਨੂੰ ਨਾਸ ਕੀਤਾ।
ਪਰੰਤੂ ਪਰਮੇਸ਼ੁਰ ਉਹਨਾਂ ਵਿੱਚੋਂ ਬਹੁਤਿਆਂ ਨਾਲ ਖੁਸ਼ ਨਹੀਂ ਸੀ, ਇਸ ਲਈ ਉਹ ਉਜਾੜ ਵਿੱਚ ਹੀ ਮਰ ਗਏ।