ਕਿਉਂ ਜੋ ਅੱਗ ਹਸ਼ਬੋਨ ਤੋਂ ਨਿੱਕਲੀ, ਅਤੇ ਸੀਹੋਨ ਦੇ ਨਗਰ ਤੋਂ ਇੱਕ ਲਾਟ, ਮੋਆਬ ਦੇ ਆਰ ਨਗਰ ਨੂੰ ਭਸਮ ਕੀਤਾ, ਨਾਲੇ ਅਰਨੋਨ ਦੇ ਉਚਿਆਈਆਂ ਵਿੱਚ ਵੱਸਣ ਵਾਲੇ ਮਾਲਕਾਂ ਨੂੰ ਵੀ ਤਬਾਹ ਕੀਤਾ।
TSK
TSK · ਗਿਣਤੀ 32:3
مراجع Treasury of Scripture Knowledge في ਪੰਜਾਬੀ IRV.
ਫੇਰ ਮੂਸਾ ਨੇ ਯਾਜ਼ੇਰ ਦਾ ਭੇਤ ਜਾਣਨ ਲਈ ਮਨੁੱਖ ਘੱਲੇ ਅਤੇ ਉਨ੍ਹਾਂ ਨੇ ਉਸ ਦੇ ਪਿੰਡਾਂ ਨੂੰ ਵੱਸ ਵਿੱਚ ਕਰ ਲਿਆ ਅਤੇ ਉੱਥੋਂ ਦੇ ਅਮੋਰੀਆਂ ਨੂੰ ਕੱਢ ਦਿੱਤਾ।
ਤਾਂ ਗਾਦੀਆਂ ਨੇ ਦੀਬੋਨ ਅਤੇ ਅਟਾਰੋਥ ਅਤੇ ਅਰੋਏਰ।
ਅਤੇ ਨਬੋ ਬਆਲ-ਮਓਨ ਜਿਨ੍ਹਾਂ ਦੇ ਨਾਮ ਬਦਲੇ ਗਏ ਅਤੇ ਸਿਬਮਾਹ ਨੂੰ ਬਣਾਇਆ ਅਤੇ ਜਿਹੜੇ ਸ਼ਹਿਰ ਉਨ੍ਹਾਂ ਨੇ ਬਣਾਏ ਉਨ੍ਹਾਂ ਦੇ ਹੋਰ ਨਾਮ ਰੱਖੇ।
ਅਤੇ ਕਿਰਯਾਤਾਇਮ ਅਤੇ ਸਿਬਮਾਹ ਅਤੇ ਸਰਬ-ਸ਼ਹਰ ਜਿਹੜਾ ਪਰਬਤ ਦੀ ਖੱਡ ਵਿੱਚ ਹੈ।
ਜਦ ਕਿ ਇਸਰਾਏਲੀ ਹਸ਼ਬੋਨ ਅਤੇ ਉਸ ਦੇ ਪਿੰਡਾਂ ਵਿੱਚ ਅਤੇ ਅਰੋਏਰ ਅਤੇ ਉਸ ਦੇ ਪਿੰਡਾਂ ਵਿੱਚ ਅਤੇ ਉਨ੍ਹਾਂ ਸਾਰਿਆਂ ਪਿੰਡਾਂ ਵਿੱਚ ਜਿਹੜੇ ਅਰਨੋਨ ਦੇ ਦੋਹਾਂ ਕੰਢਿਆਂ ਦੇ ਨਜ਼ਦੀਕ ਹਨ, ਤਿੰਨ ਸੌ ਸਾਲ ਤੋਂ ਵੱਸਿਆ ਹੈ, ਤਾਂ ਭਲਾ, ਤੁਸੀਂ ਉਹਨਾਂ ਨੂੰ ਇੰਨ੍ਹੇ ਸਮੇਂ ਵਿੱਚ ਵਾਪਿਸ ਕਿਉਂ ਨਹੀਂ ਲਿਆ?
ਦੀਬੋਨ ਆਪਣੇ ਮੰਦਰ ਨੂੰ ਅਤੇ ਉਸ ਦੀਆਂ ਉੱਚਿਆਈਆਂ ਉੱਤੇ, ਰੋਣ ਲਈ ਉਤਾਹਾਂ ਗਿਆ, ਨਬੋ ਅਤੇ ਮੇਦਬਾ ਉੱਤੇ ਮੋਆਬ ਧਾਹਾਂ ਮਾਰਦਾ ਹੈ। ਉਹਨਾਂ ਵਿੱਚ ਹਰੇਕ ਦਾ ਸਿਰ ਰੋਡਾ ਹੈ, ਅਤੇ ਹਰੇਕ ਦੀ ਦਾੜ੍ਹੀ ਮੁੰਨੀ ਹੋਈ ਹੈ।
ਨਿਮਰੀਮ ਵਾਦੀ ਦੇ ਪਾਣੀ ਤਾਂ ਸੁੱਕ ਗਏ, ਘਾਹ ਮੁਰਝਾ ਗਿਆ, ਹਰਾ ਘਾਹ ਮੁੱਕ ਗਿਆ ਅਤੇ ਹਰਿਆਈ ਹੈ ਹੀ ਨਹੀਂ।
¶ ਮੋਆਬ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਨਬੋ ਲਈ ਅਫ਼ਸੋਸ! ਉਹ ਵਿਰਾਨ ਜੋ ਹੋ ਗਿਆ, ਕਿਰਯਾਤਾਇਮ ਸ਼ਰਮਿੰਦਾ ਹੋਇਆ, ਉਹ ਲੈ ਗਿਆ, ਉੱਚਾ ਬੁਰਜ ਵੀ ਸ਼ਰਮਿੰਦਾ ਹੋਇਆ ਅਤੇ ਘਬਰਾ ਗਿਆ।
ਦੀਬੋਨ ਉੱਤੇ, ਨਬੋ ਉੱਤੇ, ਬੈਤ-ਦਿਬਲਾਤਇਮ ਉੱਤੇ
ਹਸ਼ਬੋਨ ਅਲਾਲੇਹ ਤੱਕ ਚਿੱਲਾਉਂਦਾ ਹੈ, ਯਹਸ ਤੱਕ ਉਹਨਾਂ ਦੀ ਅਵਾਜ਼ ਸੋਆਰ ਵਿੱਚੋਂ ਹੋਰੋਨਇਮ ਅਤੇ ਅਗਲਥ-ਸ਼ਲੀਸ਼ੀਯਾਹ ਤੱਕ ਆਉਂਦੀ ਹੈ ਕਿਉਂ ਜੋ ਨਿਮਰੀਮ ਦੇ ਪਾਣੀ ਵੀ ਵਿਰਾਨ ਹੋ ਜਾਣਗੇ