TSK

TSK · ਗਿਣਤੀ 4:5

مراجع Treasury of Scripture Knowledge في ਪੰਜਾਬੀ IRV.

العودة إلى المقطع

ਤੂੰ ਨੀਲੇ, ਬੈਂਗਣੀ, ਕਿਰਮਚੀ ਅਤੇ ਮਹੀਨ ਉਣੇ ਹੋਏ ਕਤਾਨ ਦਾ ਇੱਕ ਪਰਦਾ ਬਣਾਈਂ। ਉਹ ਕਾਰੀਗਰੀ ਦਾ ਕੰਮ ਹੋਵੇ ਅਤੇ ਕਰੂਬੀਆਂ ਨਾਲ ਬਣਾਇਆ ਜਾਵੇ।

¶ ਬਸਲਏਲ ਨੇ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਜਿਸ ਦੀ ਲੰਬਾਈ ਢਾਈ ਹੱਥ ਚੌੜਾਈ ਡੇਢ ਹੱਥ ਅਤੇ ਉਚਾਈ ਡੇਢ ਹੱਥ ਸੀ।

ਰਊਬੇਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਇਕਵੰਜਾ ਹਜ਼ਾਰ ਚਾਰ ਸੌ ਪੰਜਾਹ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ ਅਤੇ ਦੂਜੇ ਉਹ ਕੂਚ ਕਰਨ।

ਜਦ ਹਾਰੂਨ ਅਤੇ ਉਸ ਦੇ ਪੁੱਤਰ ਪਵਿੱਤਰ ਸਥਾਨ ਅਤੇ ਉਸ ਦੇ ਸਾਰੇ ਸਮਾਨ ਨੂੰ ਢੱਕਣ ਦਾ ਕੰਮ ਕਰ ਚੁੱਕਣ ਅਤੇ ਜਦ ਡੇਰੇ ਦਾ ਕੂਚ ਹੋਣ ਵਾਲਾ ਹੋਵੇ, ਉਦੋਂ ਹੀ ਕਹਾਥੀ ਆਣ ਕੇ ਉਹ ਨੂੰ ਚੁੱਕਣ ਪਰ ਉਹ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹਣ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ! ਮੰਡਲੀ ਦੇ ਤੰਬੂ ਵਿੱਚੋਂ ਕਹਾਥੀਆਂ ਲਈ ਇਹ ਭਾਰ ਉਠਾਉਣ ਲਈ ਇਹ ਹੀ ਵਸਤਾਂ ਹਨ।

ਤਦ ਦਾਊਦ ਉੱਠਿਆ ਅਤੇ ਆਪਣੇ ਨਾਲ ਦੇ ਸਾਰਿਆਂ ਲੋਕਾਂ ਨੂੰ ਲੈ ਕੇ ਬਆਲੇ ਨਾਮ ਦੇ ਸਥਾਨ, ਯਹੂਦਾਹ ਤੋਂ ਤੁਰਿਆ, ਤਾਂ ਜੋ ਪਰਮੇਸ਼ੁਰ ਦੇ ਸੰਦੂਕ ਨੂੰ ਲੈ ਆਵੇ ਜਿਹੜਾ ਉਸ ਨਾਮ ਤੋਂ ਅਰਥਾਤ ਸੈਨਾਂ ਦੇ ਯਹੋਵਾਹ ਦੇ ਨਾਮ ਤੋਂ ਸਦਾਉਂਦਾ ਹੈ, ਜੋ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ।

ਅਤੇ ਵੇਖੋ, ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ।

ਅਰਥਾਤ ਉਸ ਨਵੇਂ ਅਤੇ ਜਿਉਂਦੇ ਰਾਹ ਨੂੰ ਜਿਹੜਾ ਉਹ ਨੇ ਪੜਦੇ ਜਾਣੀ ਆਪਣੇ ਸਰੀਰ ਦੇ ਰਾਹੀਂ ਸਾਡੇ ਲਈ ਖੋਲ੍ਹਿਆ।