ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅੱਧਾ ਸ਼ਕਲ ਦੇਣ (ਸ਼ਕਲ ਵਿੱਚ ਵੀਹ ਜੀਰੇ ਹਨ) ਸੋ ਇਹ ਅੱਠ ਆਨੇ ਯਹੋਵਾਹ ਲਈ ਚੁੱਕਣ ਦੀ ਭੇਟ ਹੋਵੇਗੀ।
TSK
TSK · ਗਿਣਤੀ 7:13
مراجع Treasury of Scripture Knowledge في ਪੰਜਾਬੀ IRV.
¶ ਜਦੋਂ ਕੋਈ ਯਹੋਵਾਹ ਦੇ ਅੱਗੇ ਮੈਦੇ ਦੀ ਭੇਟ ਚੜ੍ਹਾਵੇ ਤਾਂ ਉਸ ਦੀ ਭੇਟ ਸ਼ੁੱਧ ਆਟੇ ਦੀ ਹੋਵੇ ਅਤੇ ਉਹ ਉਸ ਦੇ ਉੱਤੇ ਤੇਲ ਪਾਵੇ ਅਤੇ ਉਸ ਦੇ ਉੱਤੇ ਲੁਬਾਨ ਰੱਖੇ।
ਜਾਜਕ ਦੁਆਰਾ ਤੇਰੇ ਲਈ ਠਹਿਰਾਏ ਹੋਏ ਸਾਰੇ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਦੇ ਅਨੁਸਾਰ ਹੋਣ - ਸ਼ਕੇਲ ਵੀਹ ਗਿਰਾ ਦਾ ਹੋਵੇ।
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।
ਏਫ਼ਾਹ ਦਾ ਦਸਵੰਧ ਮੈਦੇ ਦਾ, ਮੈਦੇ ਦੀ ਭੇਟ ਲਈ ਖ਼ਾਲਸ ਤੇਲ ਦੇ ਹੀਨ ਦੀ ਚੌਥਾਈ ਵਿੱਚ ਮਿਲਿਆ ਹੋਇਆ।
ਉਹ ਦਸ ਕੁਰਸੀਆਂ ਅਤੇ ਉਨ੍ਹਾਂ ਕੁਰਸੀਆਂ ਦੀਆਂ ਦਸ ਹੌਦੀਆਂ।
ਅਤੇ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ।
ਅਤੇ ਉਨ੍ਹਾਂ ਨੂੰ ਉਹ ਚਾਂਦੀ, ਸੋਨਾ ਤੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਲਈ ਰਾਜਾ, ਅਤੇ ਉਸ ਦੇ ਮੰਤਰੀਆਂ, ਹਾਕਮਾਂ ਅਤੇ ਸਾਰੇ ਇਸਰਾਏਲ ਨੇ ਜੋ ਉੱਥੇ ਹਾਜ਼ਰ ਸਨ ਭੇਟ ਕੀਤੇ ਸਨ, ਮੈਂ ਤੋਲ ਕੇ ਉਨ੍ਹਾਂ ਨੂੰ ਦੇ ਦਿੱਤੇ।
ਬੇਲਸ਼ੱਸਰ ਨੇ ਨਸ਼ਾ ਚੱਖਦੇ ਹੋਏ ਆਗਿਆ ਦਿੱਤੀ ਕਿ ਸੋਨੇ ਤੇ ਚਾਂਦੀ ਦੇ ਭਾਂਡੇ ਜਿਹੜੇ ਨਬੂਕਦਨੱਸਰ ਉਹ ਦੇ ਪਿਤਾ ਨੇ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢੇ ਸਨ, ਲਿਆਂਦੇ ਜਾਣ ਤਾਂ ਜੋ ਰਾਜਾ, ਉਹ ਦੇ ਪਰਧਾਨ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਉਹਨਾਂ ਵਿੱਚੋਂ ਨਸ਼ਾ ਪੀਣ।
ਤਾਂ ਉਸ ਨੇ ਆਪਣੀ ਮਾਂ ਦੁਆਰਾ ਉਕਸਾਏ ਜਾਣ ਕਰਕੇ ਕਿਹਾ ਕਿ, “ਹੁਣੇ ਇੱਥੇ, ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਥਾਲ ਵਿੱਚ ਰੱਖ ਕੇ ਦਿਓ”।