TSK

TSK · ਗਿਣਤੀ 8:7

مراجع Treasury of Scripture Knowledge في ਪੰਜਾਬੀ IRV.

العودة إلى المقطع

ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਕੋਲ ਜਾ ਅਤੇ ਅੱਜ ਅਤੇ ਕੱਲ ਉਨ੍ਹਾਂ ਨੂੰ ਪਵਿੱਤਰ ਕਰ ਅਤੇ ਉਹ ਆਪਣੇ ਬਸਤਰ ਧੋਣ।

ਅਤੇ ਉਹ ਉਸ ਦੇ ਉੱਤੇ ਜੋ ਕੋੜ੍ਹ ਤੋਂ ਸ਼ੁੱਧ ਹੋਣ ਵਾਲਾ ਹੈ, ਸੱਤ ਵਾਰ ਛਿੜਕੇ ਅਤੇ ਉਸ ਨੂੰ ਸ਼ੁੱਧ ਠਹਿਰਾਵੇ ਅਤੇ ਜੀਉਂਦੇ ਪੰਛੀ ਨੂੰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ।

ਪਰ ਸੱਤਵੇਂ ਦਿਨ ਉਹ ਆਪਣੇ ਸਿਰ, ਆਪਣੀ ਦਾੜ੍ਹੀ ਅਤੇ ਆਪਣੇ ਭਰਵੱਟਿਆਂ ਦੇ ਵਾਲ਼ ਮੁਨਾ ਦੇਵੇ, ਸਗੋਂ ਆਪਣੇ ਸਾਰੇ ਵਾਲ਼ ਮੁਨਾ ਦੇਵੇ ਅਤੇ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਤਦ ਉਹ ਸ਼ੁੱਧ ਹੋ ਜਾਵੇਗਾ।

ਅਤੇ ਜਿਹੜਾ ਉਸ ਵਸਤੂ ਨੂੰ ਛੂਹੇ ਜਿਹੜੀ ਪ੍ਰਮੇਹ ਵਾਲੇ ਦੇ ਹੇਠ ਸੀ, ਉਹ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜਿਹੜਾ ਅਜਿਹੀ ਵਸਤੂ ਨੂੰ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।

ਜਿਹੜਾ ਉਨ੍ਹਾਂ ਨੂੰ ਸਾੜੇ, ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਫੇਰ ਡੇਰੇ ਵਿੱਚ ਆਵੇ।

ਕੋਈ ਸ਼ੁੱਧ ਮਨੁੱਖ ਗਾਂ ਦੀ ਸੁਆਹ ਇਕੱਠੀ ਕਰੇ ਅਤੇ ਉਹ ਨੂੰ ਡੇਰੇ ਤੋਂ ਬਾਹਰ ਸ਼ੁੱਧ ਸਥਾਨ ਵਿੱਚ ਰੱਖੇ ਅਤੇ ਉਹ ਇਸਰਾਏਲੀਆਂ ਦੀ ਮੰਡਲੀ ਲਈ ਅਸ਼ੁੱਧਤਾਈ ਦੂਰ ਕਰਨ ਦਾ ਜਲ ਕਰਕੇ ਰੱਖੀ ਜਾਵੇ, ਉਹ ਪਾਪ ਦੀ ਭੇਟ ਹੈ।

ਅਤੇ ਉਸ ਅਸ਼ੁੱਧ ਮਨੁੱਖ ਲਈ ਪਾਪ ਦੀ ਭੇਟ ਦੀ ਸੁਆਹ ਨੂੰ ਲੈ ਕੇ ਇੱਕ ਭਾਂਡੇ ਵਿੱਚ ਪਾ ਕੇ ਉਸ ਉੱਤੇ ਵਗਦਾ ਪਾਣੀ ਪਾਇਆ ਜਾਵੇ।

ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,

ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਰਾਜੇ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਉਹਨਾਂ ਨੂੰ ਦੱਸਿਆ ਨਾ ਗਿਆ, ਉਹ ਵੇਖਣਗੇ, ਅਤੇ ਜੋ ਉਹਨਾਂ ਨੇ ਨਹੀਂ ਸੁਣਿਆ, ਉਹ ਸਮਝਣਗੇ।

ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ।

ਇਹ ਖਾਣ-ਪੀਣ ਅਤੇ ਭਾਂਤ-ਭਾਂਤ ਦੇ ਰਸਮੀ ਇਸ਼ਨਾਨ ਦੇ ਨਾਲ ਬਹੁਤ ਸਾਰੇ ਸਰੀਰਕ ਨਿਯਮ ਸਨ ਜਿਹੜੇ ਸੁਧਾਰ ਦੇ ਸਮੇਂ ਤੱਕ ਠਹਿਰਾਏ ਗਏ ਸਨ।

ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।

ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ। ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ।