TSK

TSK · ਫਿਲਿੱਪੀਆਂ 2:13

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹ ਸਾਡੇ ਮਨਾਂ ਨੂੰ ਆਪਣੀ ਵੱਲ ਫੇਰੇ ਕਿ ਅਸੀਂ ਉਹ ਦੇ ਸਾਰੇ ਰਾਹਾਂ ਵਿੱਚ ਚੱਲੀਏ ਅਤੇ ਉਹ ਦੇ ਹੁਕਮ ਬਿਧੀਆਂ ਤੇ ਨਿਆਂ ਮੰਨੀਏ ਜਿਨ੍ਹਾਂ ਦਾ ਉਸ ਸਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ।

ਨਾਲੇ ਯਹੂਦਾਹ ਉੱਤੇ ਪਰਮੇਸ਼ੁਰ ਦਾ ਹੱਥ ਸੀ ਕਿ ਉਨ੍ਹਾਂ ਨੂੰ ਇੱਕ ਦਿਲ ਕਰ ਦੇਵੇ ਤਾਂ ਜੋ ਉਹ ਪਾਤਸ਼ਾਹ ਅਤੇ ਸਰਦਾਰਾਂ ਦਾ ਹੁਕਮ ਜੋ ਯਹੋਵਾਹ ਦੇ ਵਾਕ ਅਨੁਸਾਰ ਸੀ ਮੰਨ ਲੈਣ।

¶ ਤਦ ਯਹੂਦਾਹ ਅਤੇ ਬਿਨਯਾਮੀਨ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂ ਅਤੇ ਜਾਜਕ ਅਤੇ ਲੇਵੀ ਅਤੇ ਉਹ ਸਭ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਉਭਾਰਿਆ ਸੀ ਉੱਠੇ ਕਿ ਜਾ ਕੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਨੂੰ ਬਣਾਉਣ

ਰਾਜਾ ਨੇ ਮੈਨੂੰ ਪੁੱਛਿਆ, “ਤੂੰ ਕੀ ਚਾਹੁੰਦਾ ਹੈਂ?” ਤਦ ਮੈਂ ਸਵਰਗ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ

ਆਪਣੀਆਂ ਸਾਖੀਆਂ ਵੱਲ ਮੇਰਾ ਦਿਲ ਮੋੜ, ਨਾ ਕਿ ਲੋਭ ਵੱਲ,

ਰਾਜੇ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਗੂੰ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ।

ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ

¶ ‹ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ।›

‹ਇਹ ਨਬੀਆਂ ਦੀਆਂ ਲਿਖਤਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਿੱਖੇ ਹੋਏ ਹੋਣਗੇ। ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ, ਮੇਰੇ ਕੋਲ ਆਉਂਦਾ ਹੈ।›

ਅਤੇ ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਹੁਤ ਲੋਕ ਵਿਸ਼ਵਾਸ ਕਰ ਕੇ ਪ੍ਰਭੂ ਵੱਲ ਮੁੜੇ।

ਸੋ ਇਹ ਤਾਂ ਨਾ ਚਾਹੁਣ ਵਾਲੇ ਦਾ, ਅਤੇ ਨਾ ਦੌੜ ਭੱਜ ਕਰਨ ਵਾਲੇ ਦਾ, ਸਗੋਂ ਦਯਾ ਕਰਨ ਵਾਲੇ ਪਰਮੇਸ਼ੁਰ ਦਾ ਕੰਮ ਹੈ।

ਪਰ ਮੈਂ ਜੋ ਕੁਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ।

ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ!

ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਦੇ ਅਨੁਸਾਰ ਜਿਹੜਾ ਆਪਣੀ ਮਰਜ਼ੀ ਦੇ ਮਤੇ ਅਨੁਸਾਰ ਸੱਭੋ ਕੁਝ ਕਰਦਾ ਹੈ ਅੱਗੋਂ ਹੀ ਠਹਿਰਾਏ ਜਾ ਕੇ ਵਾਰਿਸ ਬਣ ਗਏ!

ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ!

¶ ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ।

ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ।

ਹੇ ਮੇਰੇ ਪਿਆਰੇ ਭਰਾਵੋ, ਧੋਖਾ ਨਾ ਖਾਓ।