TSK

TSK · ਕਹਾਉਤਾਂ 1:10

مراجع Treasury of Scripture Knowledge في ਪੰਜਾਬੀ IRV.

العودة إلى المقطع

ਹੁਣ ਆਓ ਅਸੀਂ ਇਸ ਨੂੰ ਮਾਰ ਸੁੱਟੀਏ ਅਤੇ ਕਿਸੇ ਟੋਏ ਵਿੱਚ ਸੁੱਟ ਦੇਈਏ ਅਤੇ ਆਖੀਏ ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਸੁੱਟਿਆ ਹੈ ਤਾਂ ਅਸੀਂ ਵੇਖਾਂਗੇ ਕਿ ਉਸ ਦੇ ਸੁਫ਼ਨਿਆਂ ਦਾ ਕੀ ਬਣੇਗਾ।

ਤਾਂ ਤੁਸੀਂ ਹਾਮੀ ਨਾ ਭਰਿਓ, ਨਾ ਉਸ ਦੀ ਸੁਣਿਓ, ਨਾ ਤੁਹਾਡੀਆਂ ਅੱਖਾਂ ਵਿੱਚ ਉਸ ਉੱਤੇ ਤਰਸ ਆਵੇ, ਨਾ ਉਸ ਨੂੰ ਮਾਫ਼ ਕਰਿਓ, ਨਾ ਉਸ ਨੂੰ ਲੁਕਾਓ

ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ!

ਉਹ ਨੇ ਆਪਣੀਆਂ ਬਾਹਲੀਆਂ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਉਸ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁੱਲ੍ਹਾਂ ਦੇ ਲੱਲੋ-ਪੱਤੋ ਨਾਲ ਧੱਕੋ-ਧੱਕੀ ਉਹ ਨੂੰ ਲੈ ਗਈ।

ਹਨ੍ਹੇਰ ਕਰਨ ਵਾਲਾ ਆਪਣੇ ਗੁਆਂਢੀ ਨੂੰ ਫੁਸਲਾ ਕੇ, ਭੈੜੇ ਰਾਹ ਵਿੱਚ ਪਾ ਦਿੰਦਾ ਹੈ।

ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਉਹਨਾਂ ਦੇ ਬੁੱਲ ਦੁਸ਼ਟਤਾ ਦੀਆਂ ਗੱਲਾਂ ਕਰਦੇ ਰਹਿੰਦੇ ਹਨ।

ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ।