ਉਸ ਵੇਲੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ ਕੋਰਹ ਨਾਲ ਨਿਗਲ ਲਿਆ ਜਦ ਉਹ ਟੋਲੀ ਮਰ ਗਈ ਅਤੇ ਜਦ ਅੱਗ ਨੇ ਢਾਈ ਸੌ ਮਨੁੱਖਾਂ ਨੂੰ ਭਸਮ ਕੀਤਾ, ਤਾਂ ਉਹ ਇੱਕ ਨਿਸ਼ਾਨ ਹੋ ਗਏ।
TSK
TSK · ਕਹਾਉਤਾਂ 1:12
مراجع Treasury of Scripture Knowledge في ਪੰਜਾਬੀ IRV.
ਹੇ ਯਹੋਵਾਹ, ਮੈਂ ਤੈਨੂੰ ਪੁਕਾਰਾਂਗਾ, ਹੇ ਮੇਰੀ ਚੱਟਾਨ, ਮੇਰੇ ਨਾਲ ਚੁੱਪ ਨਾ ਰਹਿ, ਅਜਿਹਾ ਨਾ ਹੋਵੇ ਜੋ ਤੂੰ ਮੇਰੇ ਤੋਂ ਚੁੱਪ ਵੱਟ ਲਵੇਂ ਤਾਂ ਮੈਂ ਉਨ੍ਹਾਂ ਵਰਗਾ ਹੋ ਜਾਂਵਾਂ ਜਿਹੜੇ ਕਬਰ ਵਿੱਚ ਉਤਰਦੇ ਹਨ।
ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮਾਰੇ ਵੈਰੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ!
ਤਾਂ ਓਹ ਸਾਨੂੰ ਜਿਉਂਦਿਆਂ ਨੂੰ ਨਿਗਲ ਲੈਂਦੇ, ਜਦੋਂ ਉਨ੍ਹਾਂ ਦਾ ਕ੍ਰੋਧ ਸਾਡੇ ਉੱਤੇ ਭੜਕ ਉੱਠਿਆ,
ਬਾਬਲ ਦੇ ਰਾਜਾ ਨਬੂਕਦਨੱਸਰ ਨੇ ਮੈਨੂੰ ਭੱਖ ਲਿਆ, ਉਸ ਨੇ ਮੈਨੂੰ ਭੰਨ ਸੁੱਟਿਆ ਹੈ, ਉਸ ਨੇ ਮੈਨੂੰ ਇੱਕ ਸੱਖਣਾ ਭਾਂਡਾ ਕਰ ਦਿੱਤਾ ਹੈ, ਉਸ ਨੇ ਸਰਾਲ ਵਾਂਗੂੰ ਮੈਨੂੰ ਹੜੱਪ ਲਿਆ, ਉਸ ਨੇ ਆਪਣੇ ਢਿੱਡ ਨੂੰ ਮੇਰਿਆਂ ਪਦਾਰਥਾਂ ਨਾਲ ਭਰ ਲਿਆ, ਉਸ ਨੇ ਮੈਨੂੰ ਕੱਢ ਦਿੱਤਾ!
ਤੇਰੇ ਸਾਰੇ ਵੈਰੀਆਂ ਨੇ ਤੇਰੇ ਵਿਰੁੱਧ ਆਪਣਾ ਮੂੰਹ ਅੱਡਿਆ ਹੈ, ਉਹ ਖਿੱਲ੍ਹੀ ਉਡਾਉਂਦੇ ਅਤੇ ਦੰਦ ਪੀਂਹਦੇ ਹਨ, ਉਹ ਆਖਦੇ ਹਨ, ਅਸੀਂ ਉਹ ਨੂੰ ਨਿਗਲ ਲਿਆ ਹੈ, ਅਸੀਂ ਇਸੇ ਹੀ ਦਿਨ ਨੂੰ ਤਾਂ ਉਡੀਕਦੇ ਸੀ, ਇਹ ਸਾਨੂੰ ਲੱਭ ਗਿਆ, ਅਸੀਂ ਇਸ ਨੂੰ ਵੇਖ ਲਿਆ ਹੈ!
ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹਨਾਂ ਨੇ ਆਪਣੀਆਂ ਜੀਭਾਂ ਨਾਲ ਵਲ-ਛਲ ਕੀਤਾ ਹੈ ਅਤੇ, ਉਹਨਾਂ ਦੇ ਬੁੱਲ੍ਹਾਂ ਵਿੱਚ ਜ਼ਹਿਰੀਲੇ ਸੱਪਾਂ ਦਾ ਜ਼ਹਿਰ ਹੈ।