TSK

TSK · ਕਹਾਉਤਾਂ 1:30

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹ ਉਸ ਦੇ ਨਾਲ ਗੱਲਾਂ ਕਰਦਾ ਸੀ ਕਿ ਪਾਤਸ਼ਾਹ ਨੇ ਉਸ ਨੂੰ ਕਿਹਾ, ਕੀ ਅਸੀਂ ਤੈਨੂੰ ਪਾਤਸ਼ਾਹ ਦਾ ਮੰਤਰੀ ਬਣਾਇਆ ਹੈ? ਚੁੱਪ ਰਹਿ ਤੂੰ ਕਿਉਂ ਮਾਰ ਖਾਵੇਂ? ਤਦ ਉਹ ਨਬੀ ਇਹ ਆਖ ਕੇ ਚੁੱਪ ਹੋ ਗਿਆ ਕਿ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਇਸ ਲਈ ਕਿ ਤੁਸੀਂ ਇਉਂ ਕੀਤਾ ਹੈ ਅਤੇ ਮੇਰੀ ਸਲਾਹ ਨਹੀਂ ਮੰਨੀ।

ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ, ਉਹ ਤਾਂ ਮੇਰੇ ਮਨ ਦੀ ਖੁਸ਼ੀ ਹਨ।

ਸਗੋਂ ਤੁਸੀਂ ਮੇਰੀਆਂ ਸਾਰੀਆਂ ਮੱਤਾਂ ਨੂੰ ਵਿਸਾਰ ਦਿੱਤਾ, ਅਤੇ ਮੇਰੀ ਤਾੜ ਦੀ ਕੁਝ ਚਾਹ ਨਾ ਕੀਤੀ।

ਬੁੱਧਵਾਨ ਲੱਜਿਆਵਾਨ ਹੋਣਗੇ, ਉਹ ਘਬਰਾ ਜਾਣਗੇ ਅਤੇ ਫੜੇ ਜਾਣਗੇ। ਵੇਖੋ, ਉਹਨਾਂ ਨੇ ਯਹੋਵਾਹ ਦੇ ਬਚਨ ਨੂੰ ਰੱਦ ਦਿੱਤਾ, - ਉਹਨਾਂ ਦੀ ਇਹ ਕੀ ਬੁੱਧ ਹੋਈ?