ਤਦ ਇਨ੍ਹਾਂ ਤੋਂ ਤੈਨੂੰ ਜੀਵਨ ਮਿਲੇਗਾ ਅਤੇ ਤੇਰੇ ਗਲ਼ ਲਈ ਸ਼ਿੰਗਾਰ ਹੋਣਗੀਆਂ।
TSK
TSK · ਕਹਾਉਤਾਂ 1:9
مراجع Treasury of Scripture Knowledge في ਪੰਜਾਬੀ IRV.
ਹੇ ਮੇਰੇ ਪੁੱਤਰ ਤੂੰ ਆਪਣੇ ਪਿਤਾ ਦੀ ਆਗਿਆ ਮੰਨ ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ।
ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੂੰ ਮੇਰਾ ਮਨ ਲੁੱਟ ਲਿਆ ਹੈ, ਤੂੰ ਆਪਣੀ ਇੱਕ ਨਜ਼ਰ ਨਾਲ ਮੇਰਾ ਮਨ ਲੁੱਟ ਲਿਆ ਹੈ, ਆਪਣੀ ਗਰਦਨ ਦੀ ਮਾਲਾ ਦੇ ਇੱਕ ਮੋਤੀ ਨਾਲ!
ਮੈਂ ਤੈਨੂੰ ਗਹਿਣਿਆਂ ਨਾਲ ਸਜਾਇਆ, ਤੇਰੇ ਹੱਥਾਂ ਵਿੱਚ ਕੜੇ ਪਾਏ ਅਤੇ ਤੇਰੇ ਗਲ਼ ਵਿੱਚ ਹਾਰ ਪਾਇਆ।
ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਜੋ ਤੂੰ ਅਰਥ ਦੱਸ ਸਕਦਾ ਹੈਂ ਅਤੇ ਭਰਮ ਹਟਾ ਦਿੰਦਾ ਹੈਂ। ਹੁਣ ਜੇ ਤੂੰ ਉਸ ਲਿਖਤ ਨੂੰ ਪੜ੍ਹੇ ਅਤੇ ਉਹ ਦਾ ਅਰਥ ਮੈਨੂੰ ਦੱਸੇ ਤਾਂ ਤੈਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ ਅਤੇ ਤੇਰੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਤੂੰ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਜਾਏਂਗਾ।
ਇਸੇ ਤਰ੍ਹਾਂ ਚਾਹੁੰਦਾ ਹਾਂ ਕਿ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆਂ ਵਾਲਾਂ ਅਤੇ ਸੋਨੇ ਜਾਂ ਮੋਤੀਆਂ ਜਾਂ ਮਹਿੰਗੇ ਮੁੱਲ ਦੇ ਬਸਤ੍ਰਾਂ ਨਾਲ।