ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਮਿਸਰ ਦੀ ਧਰਤੀ ਉੱਤੇ ਸਲਾ ਲਈ ਪਸਾਰ ਤਾਂ ਜੋ ਉਹ ਮਿਸਰ ਦੀ ਧਰਤੀ ਉੱਤੇ ਆਵੇ ਅਤੇ ਉਹ ਧਰਤੀ ਦਾ ਸਾਰਾ ਸਾਗ ਪੱਤ ਜਿਹੜਾ ਗੜਿਆਂ ਤੋਂ ਬਚ ਰਿਹਾ ਹੈ ਚੱਟ ਜਾਵੇ।
TSK
TSK · ਕਹਾਉਤਾਂ 10:13
مراجع Treasury of Scripture Knowledge في ਪੰਜਾਬੀ IRV.
ਜਿਹੜਾ ਕਿਸੇ ਔਰਤ ਨਾਲ ਭੋਗ ਕਰਦਾ ਹੈ ਉਹ ਨਿਰਬੁੱਧ ਹੈ, ਜਿਹੜਾ ਇਹ ਕਰਦਾ ਹੈ, ਉਹ ਆਪਣੀ ਜਾਨ ਦਾ ਨਾਸ ਕਰਦਾ ਹੈ।
ਜਿਹੜਾ ਅੱਖਾਂ ਮਟਕਾਉਂਦਾ ਹੈ ਉਹ ਦੂਸਰਿਆਂ ਨੂੰ ਦੁੱਖ ਪਹੁੰਚਾਉਂਦਾ ਹੈ, ਅਤੇ ਬਕਵਾਸੀ ਮੂਰਖ ਨਾਸ ਹੋ ਜਾਂਦਾ ਹੈ।
ਧਰਮੀ ਦਾ ਮੂੰਹ ਬੁੱਧ ਦਾ ਫਲ ਦਿੰਦਾ ਹੈ, ਪਰ ਟੇਢੀ ਜੀਭ ਵੱਢੀ ਜਾਵੇਗੀ।
ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ।
ਸਮਝ ਵਾਲੇ ਉੱਤੇ ਇੱਕ ਝਿੜਕ, ਮੂਰਖ ਉੱਤੇ ਸੌ ਕੋਰੜਿਆਂ ਨਾਲੋਂ ਵੱਧ ਅਸਰ ਕਰਦੀ ਹੈ।
ਸੋਨਾ ਅਤੇ ਹੀਰੇ ਮੋਤੀ ਬਥੇਰੇ ਹਨ, ਪਰ ਗਿਆਨ ਦੀਆਂ ਗੱਲਾਂ ਅਣਮੁੱਲ ਰਤਨ ਹਨ।
ਭਾਵੇਂ ਤੂੰ ਮੂਰਖ ਨੂੰ ਓਖਲੀ ਵਿੱਚ ਦਾਣਿਆਂ ਸਮੇਤ ਮੋਹਲੇ ਨਾਲ ਕੁੱਟੇਂ, ਤਾਂ ਵੀ ਉਸ ਦੀ ਮੂਰਖਤਾਈ ਉਸ ਤੋਂ ਨਹੀਂ ਹੱਟਣੀ।
ਅਤੇ ਸਭ ਲੋਕਾਂ ਨੇ ਉਸ ਬਾਰੇ ਗਵਾਹੀ ਦਿੱਤੀ ਅਤੇ ਕਿਰਪਾ ਦੀਆਂ ਉਹਨਾਂ ਗੱਲਾਂ ਤੋਂ ਜੋ ਉਸ ਦੇ ਮੂੰਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਆਖਿਆ, ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ?