TSK

TSK · ਕਹਾਉਤਾਂ 10:21

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹ ਦੇ ਬੁੱਲ੍ਹਾਂ ਦੇ ਹੁਕਮ ਤੋਂ ਮੈਂ ਨਾ ਹਟਿਆ ਉਹ ਦੇ ਮੂੰਹ ਦਿਆਂ ਵਾਕਾਂ ਦੀ ਮੈਂ ਆਪਣੇ ਜ਼ਰੂਰੀ ਭੋਜਨ ਨਾਲੋਂ ਵਧੇਰੇ ਕਦਰ ਕੀਤੀ।

ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ, ਅਤੇ ਉਹ ਦੀ ਜੁਬਾਨ ਨਿਆਂ ਦੀ ਗੱਲ ਕਰਦੀ ਹੈ।

ਇਸ ਲਈ ਉਹ ਆਪਣੀ ਕਰਨੀ ਦਾ ਫਲ ਭੋਗਣਗੇ ਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ,

ਤਾਂ ਜੋ ਤੇਰੀ ਮੱਤ ਬਣੀ ਰਹੇ ਅਤੇ ਤੇਰੇ ਬੁੱਲ੍ਹ ਗਿਆਨ ਨੂੰ ਫੜ੍ਹੀ ਰੱਖਣ,

ਉਹ ਸਿੱਖਿਆ ਪਾਏ ਬਿਨ੍ਹਾਂ ਮਰੇਗਾ ਅਤੇ ਆਪਣੀ ਡਾਢੀ ਮੂਰਖਤਾਈ ਕਾਰਨ ਭਟਕਦਾ ਫਿਰੇਗਾ।

ਮੇਲ ਮਿਲਾਪ ਦੀ ਗੱਲਬਾਤ ਜੀਵਨ ਦਾ ਰੁੱਖ ਹੈ, ਪਰ ਪੁੱਠੀਆਂ ਗੱਲਾਂ ਆਤਮਾ ਨੂੰ ਤੋੜਦੀਆਂ ਹਨ।

ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਹੋਣ ਦਾ ਕੀ ਲਾਭ, ਜਦ ਉਹ ਚਾਹੁੰਦਾ ਹੀ ਨਹੀਂ?

¶ ਬੁੱਧਵਾਨਾਂ ਦੇ ਬਚਨ ਤਿੱਖੀ ਨੋਕ ਵਰਗੇ ਹਨ ਅਤੇ ਸਭਾ ਦੇ ਪ੍ਰਧਾਨਾਂ ਦੇ ਬਚਨ ਚੰਗੀ ਤਰ੍ਹਾਂ ਠੋਕੀਆਂ ਹੋਈਆਂ ਕਿੱਲਾਂ ਵਰਗੇ ਹਨ, ਜਿਹੜੇ ਇੱਕ ਅਯਾਲੀ ਵੱਲੋਂ ਦਿੱਤੇ ਗਏ ਹਨ।

ਮੈਂ ਤੁਹਾਨੂੰ ਆਪਣੇ ਦਿਲ ਦੇ ਅਨੁਸਾਰ ਆਜੜੀ ਦਿਆਂਗਾ ਜਿਹੜੇ ਤੁਹਾਨੂੰ ਗਿਆਨ ਅਤੇ ਸਮਝ ਨਾਲ ਚਾਰਨਗੇ

ਮੇਰੀ ਪਰਜਾ ਗਿਆਨ ਤੋਂ ਬਿਨ੍ਹਾਂ ਨਾਸ ਹੁੰਦੀ ਹੈ, - ਕਿਉਂ ਜੋ ਤੂੰ ਗਿਆਨ ਨੂੰ ਰੱਦ ਕੀਤਾ, ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ, ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ, ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਂਵਾਂਗਾ।

ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ।

¶ ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ।