TSK

TSK · ਕਹਾਉਤਾਂ 10:22

مراجع Treasury of Scripture Knowledge في ਪੰਜਾਬੀ IRV.

العودة إلى المقطع

ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੈਨੂੰ ਅਸੀਸ ਦਿਆਂਗਾ ਅਤੇ ਮੈਂ ਤੇਰਾ ਨਾਮ ਵੱਡਾ ਕਰਾਂਗਾ ਅਤੇ ਤੂੰ ਬਰਕਤ ਦਾ ਕਾਰਨ ਹੋਵੇਂਗਾ।

ਕਿ ਮੈਂ ਧਾਗੇ ਤੋਂ ਲੈ ਕੇ ਜੁੱਤੀ ਦੇ ਸੱਲੂ ਤੱਕ, ਤੇਰੇ ਸਾਰੇ ਮਾਲ ਵਿੱਚੋਂ ਕੁਝ ਨਹੀਂ ਲਵਾਂਗਾ, ਅਜਿਹਾ ਨਾ ਹੋਵੇ ਕਿ ਤੂੰ ਆਖੇਂ ਕਿ ਮੈਂ ਹੀ ਅਬਰਾਮ ਨੂੰ ਧਨੀ ਬਣਾ ਦਿੱਤਾ ਹੈ।

ਇਸਹਾਕ ਨੇ ਉਸ ਧਰਤੀ ਵਿੱਚ ਬੀਜ ਬੀਜਿਆ ਅਤੇ ਉਸੇ ਸਾਲ ਸੌ ਗੁਣਾ ਫਲ ਪ੍ਰਾਪਤ ਕੀਤਾ ਅਤੇ ਯਹੋਵਾਹ ਨੇ ਉਸ ਨੂੰ ਬਰਕਤ ਦਿੱਤੀ।

ਪਰ ਤੁਸੀਂ ਵੱਡੇ ਜਤਨ ਨਾਲ ਆਪਣੇ ਆਪ ਨੂੰ ਚੜ੍ਹਾਵੇ ਦੀਆਂ ਚੀਜ਼ਾਂ ਤੋਂ ਬਚਾ ਕੇ ਰੱਖਿਓ ਕਿਤੇ ਤੁਸੀਂ ਉਸ ਵਿੱਚੋਂ ਲਓ ਅਤੇ ਇਉਂ ਤੁਸੀਂ ਇਸਰਾਏਲ ਦੇ ਡੇਰੇ ਨੂੰ ਸਰਾਪੀ ਬਣਾਓ ਅਤੇ ਉਸ ਨੂੰ ਦੁੱਖ ਦਿਓ।

ਯਹੋਵਾਹ ਹੀ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ, ਉਹੀ ਨੀਵਾਂ ਕਰਦਾ ਹੈ ਅਤੇ ਉੱਚਾ ਕਰਦਾ ਹੈ।

ਤਦ ਉਸ ਨੇ ਆਖਿਆ, “ਜਦ ਉਹ ਮਨੁੱਖ ਤੈਨੂੰ ਮਿਲਣ ਲਈ ਆਪਣੇ ਰੱਥ ਉੱਤੋਂ ਮੁੜ ਆਇਆ ਤਾਂ ਕੀ ਮੇਰਾ ਮਨ ਤੇਰੇ ਨਾਲ ਨਹੀਂ ਸੀ? ਕੀ ਚਾਂਦੀ ਲੈਣ ਅਤੇ ਬਸਤਰ, ਜ਼ੈਤੂਨ, ਬਾਗ਼ਾਂ, ਅੰਗੂਰੀ ਬਾਗ਼ਾਂ, ਇੱਜੜਾਂ, ਵੱਗਾਂ, ਦਾਸ ਅਤੇ ਗੋਲੀਆਂ ਦੇ ਲੈਣ ਦਾ ਇਹੋ ਸਮਾਂ ਹੈ?

¶ ਹਿਜ਼ਕੀਯਾਹ ਦੀ ਦੌਲਤ ਅਤੇ ਮਾਣ ਬਹੁਤ ਵੱਧ ਗਿਆ ਅਤੇ ਉਸ ਨੇ ਚਾਂਦੀ-ਸੋਨੇ ਅਤੇ ਬਹੁਮੁੱਲੇ ਪੱਥਰਾਂ ਅਤੇ ਮਸਾਲੇ, ਢਾਲਾਂ ਅਤੇ ਹਰ ਪ੍ਰਕਾਰ ਦੀਆਂ ਕੀਮਤੀ ਚੀਜ਼ਾਂ ਦੇ ਲਈ ਖਜ਼ਾਨੇ

ਜਦ ਪਰਮੇਸ਼ੁਰ ਭਗਤੀਹੀਣ ਦੀ ਜਾਨ ਲੈ ਲਵੇ ਤਦ ਉਸ ਨੂੰ ਕੀ ਆਸ ਹੈ ਅਤੇ ਉਸ ਦੇ ਕੁਧਰਮ ਨਾਲ ਇਕੱਠੇ ਕੀਤੇ ਮਾਲ ਨੂੰ ਵੀ ਲੈ ਲਵੇ?

ਉਹ ਉਨ੍ਹਾਂ ਨੂੰ ਬਰਕਤ ਦਿੰਦਾ ਅਤੇ ਓਹ ਵਧ ਜਾਂਦੇ ਹਨ, ਅਤੇ ਉਹ ਉਨ੍ਹਾਂ ਦੇ ਡੰਗਰ ਘਟਣ ਨਹੀਂ ਦਿੰਦਾ।

ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ।

ਲੋਭੀ ਮਨੁੱਖ ਕਾਹਲੀ ਨਾਲ ਧਨ ਦਾ ਪਿੱਛਾ ਕਰਦਾ ਹੈ, ਅਤੇ ਨਹੀਂ ਜਾਣਦਾ ਭਈ ਗਰੀਬੀ ਉਹ ਦੇ ਉੱਤੇ ਆ ਪਵੇਗੀ

ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਸ ਨੂੰ ਬਾਹਰ ਲਿਆਵਾਂਗਾ। ਉਹ ਚੋਰ ਦੇ ਘਰ ਵਿੱਚ ਅਤੇ ਮੇਰੇ ਨਾਮ ਦੀ ਝੂਠੀ ਸਹੁੰ ਖਾਣ ਵਾਲੇ ਦੇ ਘਰ ਵਿੱਚ ਵੜੇਗਾ, ਉਹ ਉਸ ਦੇ ਘਰ ਦੇ ਅੰਦਰ ਟਿਕੇਗਾ ਅਤੇ ਉਸ ਨੂੰ ਲੱਕੜੀ ਅਤੇ ਪੱਥਰ ਸਮੇਤ ਨਾਸ ਕਰੇਗਾ।