TSK

TSK · ਕਹਾਉਤਾਂ 10:27

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹ ਆਪਣੇ ਦਿਨ ਤੋਂ ਪਹਿਲਾਂ ਹੀ ਪੂਰਾ ਹੋ ਜਾਵੇਗਾ, ਅਤੇ ਉਹ ਦੀ ਟਹਿਣੀ ਹਰੀ ਨਾ ਰਹੇਗੀ।

ਉਸ ਨੇ ਤੇਰੇ ਕੋਲੋਂ ਜੀਵਨ ਮੰਗਿਆ ਹੈ ਅਤੇ ਤੂੰ ਉਹ ਨੂੰ ਦੇ ਦਿੱਤਾ, ਸਗੋਂ ਸਦੀਪਕ ਕਾਲ ਤੱਕ ਉਮਰ ਦਾ ਵਾਧਾ ਵੀ।

ਪਰ ਤੂੰ, ਹੇ ਪਰਮੇਸ਼ੁਰ, ਉਨ੍ਹਾਂ ਨੂੰ ਬਰਬਾਦੀ ਦੇ ਟੋਏ ਵਿੱਚ ਡੇਗ ਦੇਵੇਂਗਾ, ਹਤਿਆਰੇ ਅਤੇ ਕਪਟੀ ਮਨੁੱਖ ਆਪਣੀ ਅੱਧੀ ਉਮਰ ਤੱਕ ਵੀ ਨਾ ਪਹੁੰਚਣਗੇ, ਪਰ ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।

ਕਿ ਓਹ ਪਰਗਟ ਕਰਨ ਕਿ ਯਹੋਵਾਹ ਸੱਚ ਹੈ, ਉਹ ਮੇਰੀ ਚੱਟਾਨ ਹੈ ਅਤੇ ਉਹ ਦੇ ਵਿੱਚ ਕੋਈ ਅਧਰਮੀ ਨਹੀਂ ਹੈ।

ਲੰਮੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ ਅਤੇ ਖੱਬੇ ਹੱਥ ਵਿੱਚ ਧਨ ਅਤੇ ਆਦਰ ਹੈ।

ਵਧੇਰੇ ਦੁਸ਼ਟ ਨਾ ਬਣ ਅਤੇ ਨਾ ਹੀ ਮੂਰਖ ਹੋ, ਤੂੰ ਸਮੇਂ ਤੋਂ ਪਹਿਲਾਂ ਕਿਉਂ ਮਰੇਂ?

‹ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਹੇ ਮੂਰਖ, ਜੇਕਰ ਅੱਜ ਰਾਤ ਤੇਰੀ ਜਾਨ ਨਿੱਕਲ ਜਾਵੇ, ਫੇਰ ਜਿਹੜੀਆਂ ਚੀਜ਼ਾਂ ਜੋ ਤੂੰ ਤਿਆਰ ਕੀਤੀਆਂ ਹਨ ਉਹ ਕਿਸ ਦੀਆਂ ਹੋਣਗੀਆਂ?›