TSK

TSK · ਕਹਾਉਤਾਂ 10:3

مراجع Treasury of Scripture Knowledge في ਪੰਜਾਬੀ IRV.

العودة إلى المقطع

ਕਾਲ ਵਿੱਚ ਉਹ ਤੈਨੂੰ ਮੌਤ ਤੋਂ, ਅਤੇ ਲੜਾਈ ਵਿੱਚ ਤਲਵਾਰ ਦੀ ਧਾਰ ਤੋਂ ਤੈਨੂੰ ਛੁਟਕਾਰਾ ਦੇਵੇਗਾ।

ਕਿ ਦੁਸ਼ਟਾਂ ਦਾ ਜੈਕਾਰਾ ਥੋੜ੍ਹੇ ਚਿਰ ਲਈ ਹੈ, ਅਤੇ ਕੁਧਰਮੀਆਂ ਦਾ ਅਨੰਦ ਇੱਕ ਪਲ ਦਾ ਹੈ?

ਉਹ ਦੇ ਘਰ ਦਾ ਮਾਲ ਰੁੜ੍ਹ ਜਾਵੇਗਾ, ਪਰਮੇਸ਼ੁਰ ਦੇ ਕ੍ਰੋਧ ਦੇ ਦਿਨ ਵਿੱਚ ਉਹ ਵਗ ਜਾਵੇਗਾ,

ਕਿ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਹਨਾਂ ਨੂੰ ਜੀਉਂਦਿਆ ਰੱਖੇ।

ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੀ ਉਡੀਕ ਕਰਨ ਵਾਲਿਆਂ ਨੂੰ ਕਿਸੇ ਚੰਗੀ ਵਸਤ ਦੀ ਘਾਟ ਨਹੀਂ ਹੋਵੇਗੀ।

ਉਹ ਬੁਰੇ ਸਮੇਂ ਦੇ ਵਿੱਚ ਸ਼ਰਮਿੰਦੇ ਨਾ ਹੋਣਗੇ, ਅਤੇ ਕਾਲ ਦੇ ਦਿਨਾਂ ਵਿੱਚ ਓਹ ਰੱਜ ਕੇ ਖਾਣਗੇ।

ਦੁਸ਼ਟ ਇਹ ਨੂੰ ਵੇਖ ਕੇ ਕੁੜ੍ਹੇਗਾ, ਦੰਦ ਪੀਹ ਪੀਹ ਕੇ ਉਹ ਗਲ਼ ਜਾਵੇਗਾ, ਦੁਸ਼ਟ ਦੀ ਹਿਰਸ ਨਾਸ ਹੋ ਜਾਵੇਗੀ।

ਉਹ ਹੀ ਉੱਚਿਆਈਆਂ ਉੱਤੇ ਵੱਸੇਗਾ, ਉਹ ਦੀ ਪਨਾਹਗਾਰ ਚੱਟਾਨਾਂ ਦੇ ਗੜ੍ਹ ਹੋਣਗੇ, ਉਹ ਦੀ ਰੋਟੀ ਉਹ ਨੂੰ ਦਿੱਤੀ ਜਾਵੇਗੀ, ਉਹ ਨੂੰ ਪਾਣੀ ਦੀ ਘਾਟ ਨਾ ਹੋਵੇਗੀ।

ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਉਹਨਾਂ ਦਾ ਸੋਨਾ, ਨਾ ਉਹਨਾਂ ਦੀ ਚਾਂਦੀ, ਉਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ ਕਰੇਗਾ, ਹਾਂ ਧਰਤੀ ਦੇ ਸਭ ਵਾਸੀਆਂ ਦਾ ਅਚਾਨਕ ਅੰਤ ਕਰ ਦੇਵੇਗਾ!

¶ ਫੇਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ‹ਮੈਂ ਇਸ ਲਈ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ ਕਿ ਅਸੀਂ ਕੀ ਖਾਵਾਂਗੇ, ਨਾ ਆਪਣੇ ਸਰੀਰ ਲਈ ਕਿ ਅਸੀਂ ਕੀ ਪਹਿਨਾਂਗੇ।›

ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।