TSK

TSK · ਕਹਾਉਤਾਂ 11:13

مراجع Treasury of Scripture Knowledge في ਪੰਜਾਬੀ IRV.

العودة إلى المقطع

ਤੂੰ ਆਪਣੇ ਲੋਕਾਂ ਵਿੱਚ ਚੁਗਲਖ਼ੋਰੀ ਕਰਦਾ ਹੋਇਆ ਨਾ ਫਿਰੀਂ। ਤੂੰ ਆਪਣੇ ਗੁਆਂਢੀ ਦਾ ਖੂਨ ਵਹਾਉਣ ਦੀ ਯੋਜਨਾ ਨਾ ਬਣਾਵੀਂ। ਮੈਂ ਯਹੋਵਾਹ ਹਾਂ।

ਜੇਕਰ ਤੂੰ ਸਾਡੀ ਇਹ ਗੱਲ ਦੱਸ ਦੇਵੇਂਗੀ ਤਾਂ ਉਸ ਸਹੁੰ ਤੋਂ ਜਿਹੜੀ ਤੂੰ ਸਾਨੂੰ ਖੁਆਈ ਹੈ ਅਸੀਂ ਬਰੀ ਹੋਵਾਂਗੇ।

ਜਿੱਥੇ ਬਹੁਤੀਆਂ ਗੱਲਾਂ ਹੁੰਦੀਆਂ ਹਨ, ਉੱਥੇ ਅਪਰਾਧ ਵੀ ਹੁੰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਰੋਕ ਰੱਖਦਾ ਹੈ ਉਹ ਬੁੱਧਵਾਨ ਹੈ।

ਜਿਹੜਾ ਚੁਗਲੀ ਕਰਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਤੂੰ ਬਕ-ਬਕ ਕਰਨ ਵਾਲਿਆਂ ਨਾਲ ਸੰਗਤੀ ਨਾ ਰੱਖੀਂ।

ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ, ਅਤੇ ਜਿੱਥੇ ਚੁਗਲੀਆਂ ਨਹੀਂ ਉੱਥੇ ਝਗੜਾ ਮੁੱਕ ਜਾਂਦਾ ਹੈ।

ਨਾਲੇ ਉਹ ਘਰ-ਘਰ ਫਿਰ ਕੇ ਆਲਸਣਾਂ ਬਣਨਾ ਸਿੱਖਦੀਆਂ ਹਨ ਅਤੇ ਨਿਰੀਆਂ ਆਲਸਣਾਂ ਹੀ ਨਹੀਂ ਸਗੋਂ ਬੁੜ-ਬੁੜ ਕਰਨ ਵਾਲੀਆਂ ਅਤੇ ਪਰਾਇਆਂ ਕੰਮਾਂ ਵਿੱਚ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਯੋਗ ਗੱਲਾਂ ਕਰਦੀਆਂ ਹਨ।