TSK

TSK · ਕਹਾਉਤਾਂ 11:16

مراجع Treasury of Scripture Knowledge في ਪੰਜਾਬੀ IRV.

العودة إلى المقطع

ਜਦ ਦਾਊਦ ਦੇ ਸੇਵਕ ਅਬੀਗੈਲ ਕੋਲ ਕਰਮਲ ਵਿੱਚ ਆਏ ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਦਾਊਦ ਨੇ ਸਾਨੂੰ ਤੁਹਾਡੇ ਕੋਲ ਭੇਜਿਆ ਹੈ ਜੋ ਅਸੀਂ ਤੁਹਾਨੂੰ ਉਹ ਦੀ ਪਤਨੀ ਬਣਨ ਲਈ ਲੈ ਜਾਈਏ।

ਪਰ ਜਦ ਇਹ ਮਾਮਲਾ ਰਾਜਾ ਦੇ ਸਾਹਮਣੇ ਆਇਆ ਤਾਂ ਉਸ ਨੇ ਹੁਕਮਨਾਮੇ ਲਿਖਵਾ ਕੇ ਹੁਕਮ ਜਾਰੀ ਕੀਤਾ ਕਿ ਜੋ ਦੁਸ਼ਟ ਯੋਜਨਾ ਹਾਮਾਨ ਨੇ ਯਹੂਦੀਆਂ ਦੇ ਵਿਰੁੱਧ ਬਣਾਈ ਸੀ, ਉਹ ਉਲਟਾ ਉਸ ਦੇ ਹੀ ਸਿਰ ਉੱਤੇ ਹੀ ਪਵੇ, ਤਦ ਉਹ ਅਤੇ ਉਸ ਦੇ ਪੁੱਤਰ ਫਾਂਸੀ ਦੇ ਕੇ ਲਟਕਾਏ ਗਏ।

¶ ਅਸ਼ਦੋਦ ਦੇ ਗੜ੍ਹਾਂ ਨੂੰ ਅਤੇ ਮਿਸਰ ਦੇਸ਼ ਦੇ ਸ਼ਾਹੀ ਮਹਿਲਾਂ ਨੂੰ ਪ੍ਰਚਾਰ ਕਰਕੇ ਆਖੋ, “ਸਾਮਰਿਯਾ ਦੇ ਪਹਾੜਾਂ ਉੱਤੇ ਇਕੱਠੇ ਹੋ ਜਾਓ ਅਤੇ ਵੇਖੋ ਕਿ ਉਸ ਵਿੱਚ ਕਿੰਨਾਂ ਰੌਲ਼ਾ ਹੈ ਅਤੇ ਉਸ ਦੇ ਵਿਚਕਾਰ ਕਿੰਨਾਂ ਜ਼ੁਲਮ ਹੈ!”

‹ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਇਸ ਖੁਸ਼ਖਬਰੀ ਦਾ ਪਰਚਾਰ ਹੋਵੇਗਾ, ਉੱਥੇ ਉਹ ਦੀ ਯਾਦਗਾਰੀ ਲਈ ਜੋ ਉਸ ਨੇ ਕੀਤਾ ਹੈ, ਉਹ ਆਖਿਆ ਜਾਵੇਗਾ।›

‹ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।›

ਅਤੇ ਉਸ ਨੇ ਇੱਕ ਕੰਗਾਲ ਵਿਧਵਾ ਨੂੰ ਵੀ ਵੇਖਿਆ ਜਿਸ ਨੇ ਕੇਵਲ ਦੋ ਦਮੜੀਆਂ ਪਾਈਆਂ।

ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ।

ਮਰਿਯਮ ਨੂੰ ਜਿਸ ਨੇ ਤੁਹਾਡੇ ਲਈ ਬਹੁਤ ਮਿਹਨਤ ਕੀਤੀ ਸੁੱਖ-ਸਾਂਦ ਆਖੋ।