ਕੂਚ 23:2
TSK
ਤੂੰ ਬੁਰਿਆਈ ਕਰਨ ਲਈ ਬਹੁਤਿਆਂ ਦੇ ਮਗਰ ਨਾ ਲੱਗ ਅਤੇ ਤੂੰ ਕਿਸੇ ਝਗੜੇ ਵਿੱਚ ਅਜਿਹਾ ਉੱਤਰ ਨਾ ਦੇ ਕਿ ਬਹੁਤਿਆਂ ਦੇ ਮਗਰ ਲੱਗ ਕੇ ਨਿਆਂ ਨੂੰ ਵਿਗਾੜ ਦੇਵੇਂ।
TSK
مراجع Treasury of Scripture Knowledge في ਪੰਜਾਬੀ IRV.
ਤੂੰ ਬੁਰਿਆਈ ਕਰਨ ਲਈ ਬਹੁਤਿਆਂ ਦੇ ਮਗਰ ਨਾ ਲੱਗ ਅਤੇ ਤੂੰ ਕਿਸੇ ਝਗੜੇ ਵਿੱਚ ਅਜਿਹਾ ਉੱਤਰ ਨਾ ਦੇ ਕਿ ਬਹੁਤਿਆਂ ਦੇ ਮਗਰ ਲੱਗ ਕੇ ਨਿਆਂ ਨੂੰ ਵਿਗਾੜ ਦੇਵੇਂ।
ਪਰ ਹੁਣ ਤੂੰ ਦੁਸ਼ਟਾਂ ਦੇ ਯੋਗ ਸਜ਼ਾ ਨਾਲ ਭਰਿਆ ਹੋਇਆ ਹੈ, ਸਜ਼ਾ ਅਤੇ ਨਿਆਂ ਤੈਨੂੰ ਫੜ੍ਹਦੇ ਹਨ।
¶ ਹਲਲੂਯਾਹ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ।
ਧਰਮੀ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਪਰ ਦੁਸ਼ਟ ਬਿਪਤਾ ਨਾਲ ਭਰੇ ਰਹਿੰਦੇ ਹਨ।
ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ।
ਮੈਂ ਉਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਖਾਵਾਂਗਾ ਭਈ ਉਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤਰਾਂ ਦੀ ਭਲਿਆਈ ਲਈ ਮੈਥੋਂ ਡਰਨ