ਤੁਸੀਂ ਜ਼ਰੂਰ ਹੀ ਉਸ ਨੂੰ ਦਿਓ ਅਤੇ ਉਸ ਨੂੰ ਦਿੰਦੇ ਹੋਏ ਤੁਹਾਡੇ ਮਨ ਨੂੰ ਬੁਰਾ ਨਾ ਲੱਗੇ ਕਿਉਂ ਜੋ ਇਸੇ ਗੱਲ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤੁਹਾਡੇ ਹੱਥ ਦੇ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ।
TSK
TSK · ਕਹਾਉਤਾਂ 11:24
مراجع Treasury of Scripture Knowledge في ਪੰਜਾਬੀ IRV.
ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ, ਉਹ ਦਾ ਸਿੰਗ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ।
ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।
¶ ਆਪਣੀ ਰੋਟੀ ਪਾਣੀਆਂ ਦੇ ਉੱਤੇ ਸੁੱਟ ਦੇ, ਤਾਂ ਤੂੰ ਬਹੁਤ ਦਿਨਾਂ ਦੇ ਬਾਅਦ ਉਸ ਨੂੰ ਫੇਰ ਪਾਵੇਂਗਾ।
ਤੁਸੀਂ ਬਹੁਤ ਬੀਜਿਆ ਪਰ ਥੋੜ੍ਹਾ ਵੱਢਿਆ, ਤੁਸੀਂ ਖਾਂਦੇ ਹੋ ਪਰ ਰੱਜਦੇ ਨਹੀਂ, ਤੁਸੀਂ ਪੀਂਦੇ ਹੋ ਪਰ ਤੁਹਾਡੀ ਪਿਆਸ ਨਹੀਂ ਬੁੱਝਦੀ, ਤੁਸੀਂ ਕੱਪੜੇ ਪਾਉਂਦੇ ਹੋ ਪਰ ਗਰਮ ਨਹੀਂ ਹੁੰਦੇ ਅਤੇ ਮਜ਼ਦੂਰ ਆਪਣੀ ਕਮਾਈ ਛੇਕ ਵਾਲੀ ਥੈਲੀ ਵਿੱਚ ਰੱਖਦਾ ਹੈ।
ਜਦੋਂ ਕੋਈ ਵੀਹ ਪੈਮਾਨਿਆਂ ਦੀ ਢੇਰੀ ਕੋਲ ਆਉਂਦਾ ਸੀ, ਤਾਂ ਦਸ ਹੀ ਹੁੰਦੇ ਸਨ। ਜਦ ਕੋਈ ਮੈਅ ਦੇ ਪੀਪੇ ਵਿੱਚੋਂ ਪੰਜਾਹ ਪੈਮਾਨੇ ਕੱਢਣ ਲਈ ਜਾਂਦਾ ਸੀ, ਤਾਂ ਵੀਹ ਹੀ ਹੁੰਦੇ ਸਨ।
‹ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ।›
ਇਸ ਕਾਰਨ ਮੈਂ ਭਰਾਵਾਂ ਦੇ ਅੱਗੇ ਇਹ ਬੇਨਤੀ ਕਰਨੀ ਜ਼ਰੂਰੀ ਸਮਝੀ, ਜੋ ਉਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਤੁਹਾਡੇ ਉਸ ਦਾਨ ਨੂੰ ਜਿਸ ਦਾ ਤੁਸੀਂ ਪਹਿਲਾਂ ਹੀ ਬਚਨ ਦਿੱਤਾ ਹੋਇਆ ਹੈ ਪਹਿਲਾਂ ਹੀ ਤਿਆਰ ਕਰ ਰੱਖਣਾ ਤਾਂ ਜੋ ਉਹ ਖੁੱਲ੍ਹੇ ਦਿਲ ਦੇ ਦਾਨ ਵਰਗਾ ਹੋਵੇ ਨਾ ਕਿ ਬੰਦਿਸ਼ ਦੇ ਦਾਨ ਵਰਗਾ।