¶ ਫੇਰ ਯਹੋਵਾਹ ਨੇ ਨੂਹ ਨੂੰ ਆਖਿਆ, ਤੂੰ ਅਤੇ ਤੇਰਾ ਸਾਰਾ ਘਰਾਣਾ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਇਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ।
TSK
TSK · ਕਹਾਉਤਾਂ 11:4
مراجع Treasury of Scripture Knowledge في ਪੰਜਾਬੀ IRV.
ਖ਼ਬਰਦਾਰ, ਕਿਤੇ ਕਹਿਰ ਤੈਨੂੰ ਠੱਠੇ ਲਈ ਪਰੇਰੇ, ਨਾ ਪ੍ਰਾਸਚਿਤ ਦਾ ਵਾਧਾ ਤੈਨੂੰ ਕੁਰਾਹੇ ਪਵੇ!
ਬਦੀ ਨਾਲ ਇਕੱਠੇ ਕੀਤੇ ਖ਼ਜ਼ਾਨਿਆਂ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ।
ਤੁਸੀਂ ਸਜ਼ਾ ਦੇ ਦਿਨ ਕੀ ਕਰੋਗੇ, ਅਤੇ ਉਸ ਬਰਬਾਦੀ ਵਿੱਚ ਜਿਹੜੀ ਦੂਰੋਂ ਆਵੇਗੀ? ਤੁਸੀਂ ਸਹਾਇਤਾ ਲਈ ਕਿਸ ਦੇ ਕੋਲ ਨੱਠੋਗੇ, ਅਤੇ ਆਪਣਾ ਮਾਲ-ਧਨ ਕਿੱਥੇ ਛੱਡੋਗੇ?
ਭਾਵੇਂ ਉਸ ਵਿੱਚ ਨੂਹ, ਦਾਨੀਏਲ ਅਤੇ ਅੱਯੂਬ ਤਿੰਨੇ ਮਨੁੱਖ ਹੋਣ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਹ ਆਪਣੇ ਧਰਮ ਦੇ ਕਾਰਨ ਕੇਵਲ ਆਪਣੀਆਂ ਹੀ ਜਾਨਾਂ ਬਚਾਉਣਗੇ।
‹ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?›
ਜਦੋਂ ਉਸ ਨੇ ਇੱਕ ਦੇ ਅਪਰਾਧ ਕਰਕੇ ਉਸ ਇੱਕ ਦੇ ਰਾਹੀਂ ਮੌਤ ਨੇ ਰਾਜ ਕੀਤਾ ਤਾਂ ਬਹੁਤ ਵਧੀਕ ਉਹ ਲੋਕ ਜਿਨ੍ਹਾਂ ਨੂੰ ਕਿਰਪਾ ਅਤੇ ਧਾਰਮਿਕਤਾ ਦੀ ਦਾਤ ਬਹੁਤੀ ਮਿਲੀ ਹੈ ਉਸ ਇੱਕ ਅਰਥਾਤ ਯਿਸੂ ਮਸੀਹ ਦੇ ਰਾਹੀਂ ਜੀਵਨ ਵਿੱਚ ਰਾਜ ਕਰਨਗੇ।