TSK

TSK · ਕਹਾਉਤਾਂ 12:11

مراجع Treasury of Scripture Knowledge في ਪੰਜਾਬੀ IRV.

العودة إلى المقطع

ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ।

ਮੈਂ ਨਿਕੰਮਿਆਂ ਦੇ ਸੰਗ ਨਹੀਂ ਬੈਠਾ, ਨਾ ਮੈਂ ਕਪਟੀਆਂ ਦੇ ਸੰਗ ਅੰਦਰ ਜਾਂਵਾਂਗਾ।

ਹੇ ਮੇਰੇ ਪੁੱਤਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਗੱਲ ਨਾ ਮੰਨੀ।

ਜਿਹੜਾ ਕਿਸੇ ਔਰਤ ਨਾਲ ਭੋਗ ਕਰਦਾ ਹੈ ਉਹ ਨਿਰਬੁੱਧ ਹੈ, ਜਿਹੜਾ ਇਹ ਕਰਦਾ ਹੈ, ਉਹ ਆਪਣੀ ਜਾਨ ਦਾ ਨਾਸ ਕਰਦਾ ਹੈ।

ਭੋਲਿਆਂ ਦੀ ਸੰਗਤ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਉੱਤੇ ਸਿੱਧੇ ਤੁਰੋ!

ਜਿਹੜਾ ਭੋਲਾ ਹੈ, ਉਹ ਐਥੇ ਆਵੇ! ਅਤੇ ਜੋ ਨਿਰਬੁੱਧ ਹੈ ਉਸ ਨੂੰ ਆਖਦੀ ਹੈ,

ਗਰੀਬ ਦੀ ਪੈਲੀ ਵਿੱਚ ਢੇਰ ਸਾਰਾ ਅਹਾਰ ਪੈਦਾ ਹੁੰਦਾ ਹੈ, ਪਰ ਅਜਿਹਾ ਵੀ ਹੈ ਜੋ ਕੁਨਿਆਂ ਦੇ ਕਾਰਨ ਉੱਜੜ ਜਾਂਦਾ ਹੈ।

ਮਿਹਨਤ ਨਾਲ ਸਦਾ ਲਾਭ ਹੁੰਦਾ ਹੈ, ਪਰ ਬੁੱਲ੍ਹਾਂ ਦੀ ਬਕਵਾਸ ਨਾਲ ਥੁੜ ਹੀ ਰਹਿੰਦੀ ਹੈ।

ਅਤੇ ਬੱਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਲਈ, ਅਤੇ ਤੇਰੀਆਂ ਦਾਸੀਆਂ ਦੇ ਗੁਜ਼ਾਰੇ ਲਈ ਬਥੇਰਾ ਹੋਵੇਗਾ।

“ਜਿਹੜੇ ਵਿਅਰਥ ਮੂਰਤੀਆਂ ਨੂੰ ਮੰਨਦੇ ਹਨ, ਉਹ ਪਰਮੇਸ਼ੁਰ ਦੀ ਦਯਾ ਨੂੰ ਛੱਡ ਬੈਠੇ ਹਨ।

ਅਤੇ ਜਿਵੇਂ ਅਸੀਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁੱਪ-ਚਾਪ ਰਹਿਣਾ ਅਤੇ ਆਪੋ ਆਪਣੇ ਕੰਮ-ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰੋ।

ਖ਼ਾਸ ਕਰਕੇ ਜਿਹੜੇ ਸੁੰਨਤੀ ਹਨ ਉਹ ਬਾਹਲੇ ਢੀਠ, ਫਾਲਤੂ ਦੀਆਂ ਗੱਲਾਂ ਕਰਨ ਵਾਲੇ ਅਤੇ ਧੋਖਾ ਦੇਣ ਵਾਲੇ ਹਨ।