TSK

TSK · ਕਹਾਉਤਾਂ 14:8

مراجع Treasury of Scripture Knowledge في ਪੰਜਾਬੀ IRV.

العودة إلى المقطع

ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ।

ਮੈਨੂੰ ਸਮਝ ਦੇ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਂਭਾਂਗਾ, ਸਗੋਂ ਆਪਣੇ ਸਾਰੇ ਮਨ ਨਾਲ ਉਹ ਦੀ ਪਾਲਣਾ ਕਰਾਂਗਾ।

ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੇ ਵੱਲ ਉਠਾ ਰੱਖੀ ਹੈ।

ਮੈਂ ਧਰਮ ਦੇ ਮਾਰਗ ਵਿੱਚ, ਅਤੇ ਨਿਆਂ ਦੇ ਰਾਹਾਂ ਦੇ ਵਿਚਕਾਰ ਤੁਰਦੀ ਹਾਂ,

ਧਰਮੀਆਂ ਦੀਆਂ ਯੋਜਨਾਵਾਂ ਤਾਂ ਨਿਆਂ ਵਾਲੀਆਂ ਹੁੰਦੀਆਂ ਹਨ, ਪਰ ਦੁਸ਼ਟਾਂ ਦੀਆਂ ਜੁਗਤਾਂ ਛਲ ਦੀਆਂ ਹੁੰਦੀਆਂ ਹਨ।

ਕਿਉਂ ਜੋ ਨਾ ਤਾਂ ਬੁੱਧਵਾਨ ਦਾ ਅਤੇ ਨਾ ਮੂਰਖ ਦੀ ਯਾਦ ਸਦਾ ਤੱਕ ਰਹੇਗੀ, ਕਿਉਂ ਜੋ ਆਉਣ ਵਾਲਿਆਂ ਸਮਿਆਂ ਵਿੱਚ ਸਭ ਕੁਝ ਭੁਲਾ ਦਿੱਤਾ ਜਾਵੇਗਾ। ਬੁੱਧਵਾਨ ਕਿਸ ਤਰ੍ਹਾਂ ਮਰਦਾ ਹੈ? ਉਸੇ ਤਰ੍ਹਾਂ ਹੀ ਜਿਵੇਂ ਮੂਰਖ ਮਰਦਾ ਹੈ!

‹ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਤੇਰੇ ਕੋਲ ਬਹੁਤ ਸਾਲਾਂ ਦੇ ਲਈ ਧਨ ਜਮਾਂ ਪਿਆ ਹੈ। ਸੁੱਖ ਮਨਾ, ਖਾ ਪੀ ਅਤੇ ਮੌਜ ਕਰ।›

ਇਸ ਕਾਰਨ ਤੁਸੀਂ ਨਿਰਬੁੱਧ ਨਾ ਹੋਵੋ, ਸਗੋਂ ਸਮਝੋ ਕਿ ਪ੍ਰਭੂ ਦੀ ਕੀ ਮਰਜ਼ੀ ਹੈ।

ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ, ਬੁਰੇ ਤੋਂ ਬੁਰੇ ਹੁੰਦੇ ਜਾਣਗੇ।

¶ ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ।