TSK

TSK · ਕਹਾਉਤਾਂ 15:10

مراجع Treasury of Scripture Knowledge في ਪੰਜਾਬੀ IRV.

العودة إلى المقطع

ਫੇਰ ਇਸ ਤਰ੍ਹਾਂ ਹੋਇਆ ਜਦ ਅਹਾਬ ਨੇ ਏਲੀਯਾਹ ਨੂੰ ਦੇਖਿਆ ਤਦ ਅਹਾਬ ਨੇ ਉਸ ਨੂੰ ਆਖਿਆ, ਭਲਾ, ਤੂੰ ਹੀ ਹੈਂ ਹੇ ਇਸਰਾਏਲ ਦੇ ਦੁੱਖ ਦੇਣ ਵਾਲਿਆ?

ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਸ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ ਪਰ ਮੈਨੂੰ ਉਸ ਤੋਂ ਕਿੜ ਹੈ ਕਿਉਂ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਯਹੋਸ਼ਾਫ਼ਾਤ ਨੇ ਆਖਿਆ, ਪਾਤਸ਼ਾਹ ਇਸ ਤਰ੍ਹਾਂ ਨਾ ਆਖੇ।

ਜਦੋਂ ਤੈਨੂੰ ਤਾੜਨਾ ਬੁਰਾ ਲੱਗਦਾ ਹੈ, ਅਤੇ ਤੂੰ ਮੇਰੇ ਬਚਨਾਂ ਨੂੰ ਆਪਣੇ ਪਿੱਛੇ ਸੁੱਟਦਾ ਹੈਂ।

ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ!

ਉਹ ਗਿਆਨ ਨਾਲ ਪ੍ਰੀਤ ਰੱਖਦਾ ਹੈ, ਪਰ ਜੋ ਤਾੜਨਾ ਨੂੰ ਬੁਰਾ ਜਾਣਦਾ ਹੈ ਉਹ ਪਸ਼ੂ ਵਰਗਾ ਹੈ।

ਤੂੰ ਆਖੇਂਗਾ ਭਈ ਮੈਂ ਮਾਰ ਤਾਂ ਖਾਧੀ ਪਰ ਮੈਨੂੰ ਪੀੜ ਨਾ ਹੋਈ, ਮੈਂ ਕੁੱਟਿਆ ਤਾਂ ਗਿਆ ਪਰ ਮੈਨੂੰ ਕੁਝ ਸੁੱਧ ਨਹੀਂ ਸੀ। ਮੈਂ ਸੁਰਤ ਵਿੱਚ ਕਦੋਂ ਆਵਾਂਗਾ? ਮੈਂ ਫੇਰ ਉਸ ਦੀ ਭਾਲ ਕਰਾਂਗਾ!

ਕੀ ਤੂੰ ਆਪ ਵੀ ਇਹ ਆਪਣੇ ਉੱਤੇ ਨਹੀਂ ਲਿਆਈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਤਿਆਗਣ ਦੇ ਕਾਰਨ ਜਦ ਉਹ ਤੈਨੂੰ ਰਾਹੇ ਰਾਹ ਲਈ ਜਾਂਦਾ ਸੀ?

ਪਰ ਜੇ ਤੂੰ ਉਸ ਦੁਸ਼ਟ ਨੂੰ ਚੌਕਸ ਕਰੇਂ ਕਿ ਉਹ ਆਪਣੀ ਰਾਹ ਤੋਂ ਮੁੜ ਆਵੇ ਅਤੇ ਜੇ ਉਹ ਆਪਣੀ ਰਾਹ ਤੋਂ ਨਾ ਮੁੜੇ, ਤਾਂ ਉਹ ਆਪਣੀ ਬਦੀ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਛੁਡਾ ਲਈ।

‹ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ। ਪਰ ਇਹ ਮੇਰੇ ਨਾਲ ਵੈਰ ਕਰਦਾ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ।›