ਜ਼ਬੂਰ 59:7
TSK
ਵੇਖ, ਓਹ ਆਪਣੇ ਮੂੰਹੋਂ ਡਕਾਰਦੇ ਹਨ, ਉਨ੍ਹਾਂ ਦੇ ਬੁੱਲ੍ਹਾਂ ਉੱਤੇ ਤਲਵਾਰਾਂ ਹਨ, ਕਿਉਂ ਜੋ ਓਹ ਆਖਦੇ ਹਨ, ਕੌਣ ਸੁਣਦਾ ਹੈ?
TSK
مراجع Treasury of Scripture Knowledge في ਪੰਜਾਬੀ IRV.
ਵੇਖ, ਓਹ ਆਪਣੇ ਮੂੰਹੋਂ ਡਕਾਰਦੇ ਹਨ, ਉਨ੍ਹਾਂ ਦੇ ਬੁੱਲ੍ਹਾਂ ਉੱਤੇ ਤਲਵਾਰਾਂ ਹਨ, ਕਿਉਂ ਜੋ ਓਹ ਆਖਦੇ ਹਨ, ਕੌਣ ਸੁਣਦਾ ਹੈ?
ਸਿਆਣਾ ਮਨੁੱਖ ਗਿਆਨ ਨੂੰ ਲੁਕਾਈ ਰੱਖਦਾ ਹੈ, ਪਰ ਮੂਰਖ ਦਾ ਦਿਲ ਮੂਰਖਤਾਈ ਦਾ ਪ੍ਰਚਾਰ ਕਰਦਾ ਹੈ।
ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ।
ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੋਲਾਂ ਵਿੱਚ ਗਿਆਨ ਹੁੰਦਾ ਹੈ।
ਬੁੱਧਵਾਨ ਦੇ ਮੂੰਹ ਦੀਆਂ ਗੱਲਾਂ ਕਿਰਪਾ ਦੀਆਂ ਹਨ, ਪਰ ਮੂਰਖ ਆਪਣੇ ਮੂੰਹ ਦੀਆਂ ਗੱਲਾਂ ਦੇ ਨਾਲ ਨਸ਼ਟ ਹੋ ਜਾਂਦੇ ਹਨ।