TSK

TSK · ਕਹਾਉਤਾਂ 15:21

مراجع Treasury of Scripture Knowledge في ਪੰਜਾਬੀ IRV.

العودة إلى المقطع

ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ।

ਆਪਣੇ ਪੈਰਾਂ ਲਈ ਰਾਹ ਨੂੰ ਪੱਧਰਾ ਕਰ, ਤਾਂ ਤੇਰੇ ਸਾਰੇ ਮਾਰਗ ਕਾਇਮ ਹੋਣਗੇ।

ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ।

ਬੁੱਧਵਾਨ ਸੁਚੇਤ ਹੋ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।

ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ।