TSK

TSK · ਕਹਾਉਤਾਂ 15:29

مراجع Treasury of Scripture Knowledge في ਪੰਜਾਬੀ IRV.

العودة إلى المقطع

ਹੇ ਯਹੋਵਾਹ, ਤੂੰ ਦੂਰ ਕਿਉਂ ਖੜ੍ਹਾ ਰਹਿੰਦਾ ਹੈ? ਬਿਪਤਾ ਦੇ ਵੇਲੇ ਤੂੰ ਆਪਣੇ ਆਪ ਨੂੰ ਕਿਉਂ ਲੁਕਾਉਂਦਾ ਹੈ?

ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ।

ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ, ਤਾਂ ਪ੍ਰਭੂ ਮੇਰੀ ਪ੍ਰਾਰਥਨਾ ਨਾ ਸੁਣਦਾ।

ਭਾਵੇਂ ਯਹੋਵਾਹ ਮਹਾਨ ਹੈ, ਤਾਂ ਵੀ ਉਹ ਹੀਣਿਆਂ ਨੂੰ ਵੇਖਦਾ ਹੈ, ਪਰ ਹੰਕਾਰੀਆਂ ਨੂੰ ਦੂਰੋਂ ਜਾਣ ਲੈਂਦਾ ਹੈ!

ਦੁਸ਼ਟ ਦੀ ਭੇਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ।

ਸਗੋਂ ਤੁਹਾਡੀਆਂ ਬਦੀਆਂ ਨੇ ਤੁਹਾਨੂੰ ਤੁਹਾਡੇ ਪਰਮੇਸ਼ੁਰ ਤੋਂ ਦੂਰ ਕਰ ਦਿੱਤਾ ਹੈ, ਅਤੇ ਤੁਹਾਡੇ ਪਾਪਾਂ ਨੇ ਉਹ ਦਾ ਮੂੰਹ ਤੁਹਾਡੇ ਕੋਲੋਂ ਅਜਿਹਾ ਲੁਕਾ ਦਿੱਤਾ ਹੈ, ਕਿ ਉਹ ਸੁਣਦਾ ਨਹੀਂ।

ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਮਨੁੱਖ ਦੀ ਸੁਣਦਾ ਹੈ ਜੋ ਬੰਦਗੀ ਕਰਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।

ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ!

ਕਿਉਂ ਜੋ ਪ੍ਰਭੂ ਦੀਆਂ ਅੱਖੀਆਂ ਧਰਮੀਆਂ ਉੱਤੇ, ਤੇ ਉਹ ਦੇ ਕੰਨ ਉਹਨਾਂ ਦੀ ਦੁਹਾਈ ਵੱਲ ਹਨ, ਪ੍ਰਭੂ ਦਾ ਮੂੰਹ ਬੁਰੇ ਕੰਮ ਕਰਨ ਵਾਲਿਆਂ ਦੇ ਵਿਰੁੱਧ ਹੈ।