TSK

TSK · ਕਹਾਉਤਾਂ 16:18

مراجع Treasury of Scripture Knowledge في ਪੰਜਾਬੀ IRV.

العودة إلى المقطع

ਪਰ ਅੰਮੋਨੀਆਂ ਦੇ ਰਾਜਾ ਨੇ ਉਨ੍ਹਾਂ ਗੱਲਾਂ ਨੂੰ ਜੋ ਯਿਫ਼ਤਾਹ ਨੇ ਉਸ ਨੂੰ ਅਖਵਾ ਭੇਜੀਆਂ ਸਨ, ਨਾ ਸੁਣਿਆ।

ਜਦ ਹਾਮਾਨ ਅੰਦਰ ਆਇਆ ਤਾਂ ਰਾਜਾ ਨੇ ਉਸ ਨੂੰ ਪੁੱਛਿਆ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੇ ਉਸ ਦੇ ਲਈ ਕੀ ਕਰਨਾ ਚਾਹੀਦਾ ਹੈ?” ਹਾਮਾਨ ਨੇ ਆਪਣੇ ਮਨ ਵਿੱਚ ਸੋਚਿਆ ਕਿ ਮੇਰੇ ਨਾਲੋਂ ਵੱਧ ਰਾਜਾ ਹੋਰ ਕਿਸਨੂੰ ਆਦਰ ਦੇਣਾ ਚਾਹੁੰਦਾ ਹੋਵੇਗਾ?

ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ।

ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਨਮਰਤਾ ਹੁੰਦੀ ਹੈ।

ਕਿਉਂਕਿ ਆਦਮੀ ਦੀਆਂ ਉੱਚੀਆਂ ਅੱਖਾਂ ਨੀਵੀਆਂ ਕੀਤੀਆਂ ਜਾਣਗੀਆਂ, ਮਨੁੱਖਾਂ ਦਾ ਹੰਕਾਰ ਨਿਵਾਇਆ ਜਾਵੇਗਾ, ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ।

ਫੇਰ ਅਜਿਹਾ ਹੋਇਆ ਕਿ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਇੱਕ ਦਿਨ ਉਹ ਦੇ ਪੁੱਤਰਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ। ਤਦ ਉਹ ਦਾ ਪੁੱਤਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ।

ਤੇਰਾ ਦਿਲ ਤੇਰੇ ਸੁਹੱਪਣ ਵਿੱਚ ਘਮੰਡੀ ਸੀ, ਤੂੰ ਆਪਣੀ ਸ਼ਾਨ ਦੇ ਕਾਰਨ ਆਪਣੀ ਬੁੱਧੀ ਨਾਸ ਕਰ ਲਈ, ਮੈਂ ਤੈਨੂੰ ਧਰਤੀ ਤੇ ਪਟਕ ਦਿੱਤਾ ਅਤੇ ਰਾਜਿਆਂ ਦੇ ਅੱਗੇ ਰੱਖ ਦਿੱਤਾ ਹੈ, ਤਾਂ ਜੋ ਉਹ ਤੈਨੂੰ ਤੱਕ ਲੈਣ।

ਪਰ ਹੇ ਬੇਲਸ਼ੱਸਰ, ਤੂੰ ਜੋ ਉਹ ਦਾ ਪੁੱਤਰ ਹੈਂ ਭਾਵੇਂ ਜੇ ਤੂੰ ਇਸ ਸਾਰੀ ਗੱਲ ਨੂੰ ਜਾਣ ਵੀ ਲਿਆ ਤਦ ਵੀ ਤੂੰ ਆਪਣੇ ਮਨ ਨੂੰ ਨਿਮਾਣਾ ਨਾ ਕੀਤਾ।

ਭੀੜ ਚੁੱਕੀ ਜਾਏਗੀ ਅਤੇ ਉਹ ਦੇ ਦਿਲ ਵਿੱਚ ਹੰਕਾਰ ਹੋਵੇਗਾ ਅਤੇ ਉਹ ਦਸ ਹਜ਼ਾਰਾਂ ਨੂੰ ਡੇਗੇਗਾ ਪਰ ਉਹ ਨਾ ਜਿੱਤੇਗਾ।

ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਭਾਵੇਂ ਤੇਰੇ ਕਾਰਨ ਸੱਭੇ ਠੋਕਰ ਖਾਣ ਪਰ ਮੈਂ ਠੋਕਰ ਕਦੇ ਨਾ ਖਾਵਾਂਗਾ।

‹ਅਤੇ ਜਿਸ ਨੇ ਤੈਨੂੰ ਅਤੇ ਉਸ ਨੂੰ ਬੁਲਾਇਆ ਹੈ ਤੇਰੇ ਕੋਲ ਆਣ ਕੇ ਆਖੇ ਕਿ ਇਹ ਜਗ੍ਹਾ ਛੱਡ ਅਤੇ ਤੈਨੂੰ ਸ਼ਰਮਿੰਦਗੀ ਨਾਲ ਸਭ ਤੋਂ ਮਗਰ ਬੈਠਣਾ ਪਵੇ।›

ਉਹ ਨਵਾਂ ਚੇਲਾ ਨਾ ਹੋਵੇ, ਕਿ ਕਿਤੇ ਘਮੰਡ ਵਿੱਚ ਆ ਕੇ ਸ਼ੈਤਾਨ ਦੀ ਤਰ੍ਹਾਂ ਸਜ਼ਾ ਪਾਵੇ।