TSK

TSK · ਕਹਾਉਤਾਂ 16:24

مراجع Treasury of Scripture Knowledge في ਪੰਜਾਬੀ IRV.

العودة إلى المقطع

ਉਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨਭਾਉਂਦੇ ਹਨ, ਸ਼ਹਿਦ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ।

ਇਸ ਤੋਂ ਤੇਰਾ ਸਰੀਰ ਨਿਰੋਗ ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।

ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੇ ਬਚਨ ਚੰਗਾ ਕਰ ਦਿੰਦੇ ਹਨ।

ਬੁਰਿਆਰ ਦੇ ਖ਼ਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸ਼ੁੱਧ ਹਨ।

ਹੇ ਮੇਰੇ ਪੁੱਤਰ, ਤੂੰ ਸ਼ਹਿਦ ਖਾਹ, ਉਹ ਚੰਗਾ ਜੋ ਹੈ, ਅਤੇ ਮਖ਼ੀਰ ਦਾ ਟਪਕਾ ਤੇਰੇ ਤਾਲੂ ਨੂੰ ਮਿੱਠਾ ਲੱਗੇਗਾ,

ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।

ਹੇ ਮੇਰੀ ਵਹੁਟੀਏ, ਤੇਰੇ ਬੁੱਲ੍ਹਾਂ ਤੋਂ ਸ਼ਹਿਦ ਚੋ ਰਿਹਾ ਹੈ, ਤੇਰੀ ਜੀਭ ਦੇ ਹੇਠ ਸ਼ਹਿਦ ਅਤੇ ਦੁੱਧ ਹੈ, ਤੇਰੀ ਪੁਸ਼ਾਕ ਦੀ ਸੁਗੰਧ ਲਬਾਨੋਨ ਦੀ ਸੁਗੰਧ ਵਾਂਗੂੰ ਹੈ।

¶ ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, ‹“ਤੁਹਾਨੂੰ ਸ਼ਾਂਤੀ ਮਿਲੇ l”›