ਅਬਰਾਹਾਮ ਨੇ ਆਖਿਆ, ਮੈਂ ਸੋਚਿਆ ਕਿ ਜ਼ਰੂਰ ਹੀ ਇਸ ਸਥਾਨ ਵਿੱਚ ਪਰਮੇਸ਼ੁਰ ਦਾ ਕੋਈ ਡਰ ਨਹੀਂ ਹੋਵੇਗਾ, ਇਸ ਲਈ ਇਹ ਲੋਕ ਮੇਰੀ ਪਤਨੀ ਦੇ ਕਾਰਨ ਮੈਨੂੰ ਮਾਰ ਸੁੱਟਣਗੇ।
TSK
TSK · ਕਹਾਉਤਾਂ 16:6
مراجع Treasury of Scripture Knowledge في ਪੰਜਾਬੀ IRV.
ਤੁਸੀਂ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ, ਪਰ ਤੂੰ ਆਪਣੇ ਪਰਮੇਸ਼ੁਰ ਤੋਂ ਡਰੀਂ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ਮੈਂ ਫਿਰ ਕਿਹਾ, “ਇਹ ਕੰਮ ਜੋ ਤੁਸੀਂ ਕਰਦੇ ਹੋ ਉਹ ਚੰਗਾ ਨਹੀਂ ਹੈ, ਕੀ ਤੁਹਾਨੂੰ ਇਸ ਕਾਰਨ ਆਪਣੇ ਪਰਮੇਸ਼ੁਰ ਦੇ ਭੈਅ ਵਿੱਚ ਨਹੀਂ ਚੱਲਣਾ ਚਾਹੀਦਾ ਤਾਂ ਜੋ ਸਾਡੇ ਗੈਰ-ਕੌਮੀ ਦੁਸ਼ਮਣ ਸਾਡਾ ਨਿਰਾਦਰ ਨਾ ਕਰਨ?
¶ ਊਜ਼ ਦੇ ਦੇਸ ਵਿੱਚ ਅੱਯੂਬ ਨਾਮ ਦਾ ਇੱਕ ਨਿਰਦੋਸ਼ ਤੇ ਖਰਾ ਮਨੁੱਖ ਸੀ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਦੂਰ ਰਹਿੰਦਾ ਸੀ।
ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ।
ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ।
ਬੁੱਧਵਾਨ ਸੁਚੇਤ ਹੋ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।
ਦਯਾ ਅਤੇ ਸਚਿਆਈ ਰਾਜੇ ਦੀ ਰੱਖਿਆ ਕਰਦੀਆਂ ਹਨ, ਸਗੋਂ ਦਯਾ ਨਾਲ ਹੀ ਉਸ ਦੀ ਗੱਦੀ ਸੰਭਲਦੀ ਹੈ।
ਇਸ ਕਾਰਨ ਹੇ ਰਾਜਾ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ! ਤੁਸੀਂ ਆਪਣੇ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ। ਸ਼ਾਇਦ ਅਜਿਹਾ ਹੋਵੇ ਕਿ ਤੁਹਾਡਾ ਸੁੱਖ ਚਿਰ ਤੱਕ ਕਾਇਮ ਰਹੇ।
‹ਅੰਦਰਲੀਆਂ ਚੀਜ਼ਾਂ ਨੂੰ ਸ਼ੁੱਧ ਕਰੋ ਤਾਂ ਵੇਖੋ ਸਭ ਕੁਝ ਤੁਹਾਡੇ ਲਈ ਸ਼ੁੱਧ ਹੋ ਜਾਵੇਗਾ।›
ਅਤੇ ਵਿਸ਼ਵਾਸ ਨਾਲ ਉਨ੍ਹਾਂ ਦੇ ਮਨ ਸ਼ੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁਝ ਭੇਦਭਾਵ ਨਾ ਰੱਖਿਆ।
¶ ਅਤੇ ਮਸੀਹ ਦੇ ਡਰ ਵਿੱਚ ਇੱਕ ਦੂਜੇ ਦੇ ਅਧੀਨ ਰਹੋ।