ਏਸਾਓ ਨੇ ਯਾਕੂਬ ਨਾਲ ਉਸ ਬਰਕਤ ਦੇ ਕਾਰਨ ਜਿਹੜੀ ਉਸ ਦੇ ਪਿਤਾ ਨੇ ਉਸ ਨੂੰ ਦਿੱਤੀ ਵੈਰ ਰੱਖਿਆ, ਏਸਾਓ ਨੇ ਆਪਣੇ ਮਨ ਵਿੱਚ ਆਖਿਆ, ਮੇਰੇ ਪਿਤਾ ਦੇ ਸੋਗ ਦੇ ਦਿਨ ਨੇੜੇ ਹਨ ਫੇਰ ਮੈਂ ਆਪਣੇ ਭਰਾ ਯਾਕੂਬ ਨੂੰ ਮਾਰ ਸੁੱਟਾਂਗਾ।
TSK
TSK · ਕਹਾਉਤਾਂ 16:7
مراجع Treasury of Scripture Knowledge في ਪੰਜਾਬੀ IRV.
ਤਦ ਉਸ ਨੇ ਆਖਿਆ, ਤੇਰਾ ਨਾਮ ਹੁਣ ਤੋਂ ਯਾਕੂਬ ਨਹੀਂ ਸਗੋਂ ਇਸਰਾਏਲ ਹੋਵੇਗਾ ਕਿਉਂ ਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਯੁੱਧ ਕਰ ਕੇ ਜਿੱਤ ਗਿਆ ਹੈਂ।
ਤਦ ਯਹੋਵਾਹ ਦਾ ਭੈਅ ਯਹੂਦਾਹ ਦੇ ਆਲੇ-ਦੁਆਲੇ ਦੇ ਦੇਸਾਂ ਵਿੱਚ ਸਾਰੇ ਰਾਜਾਂ ਉੱਤੇ ਛਾ ਗਿਆ ਐਥੋਂ ਤੱਕ ਕਿ ਉਨ੍ਹਾਂ ਨੇ ਯਹੋਸ਼ਾਫ਼ਾਤ ਦੇ ਨਾਲ ਕਦੇ ਵੀ ਲੜਾਈ ਨਾ ਕੀਤੀ
ਤਦ ਉਹਨਾਂ ਨੇ ਰਾਜਾ ਦੀ ਆਗਿਆ ਨੂੰ ਦਰਿਆ ਪਾਰ ਦੇ ਅਧਿਕਾਰੀਆਂ ਅਤੇ ਹਾਕਮਾਂ ਨੂੰ ਦਿੱਤਾ ਅਤੇ ਉਨ੍ਹਾਂ ਨੇ ਇਸਰਾਏਲੀ ਲੋਕਾਂ ਦੀ ਪਰਮੇਸ਼ੁਰ ਦੇ ਭਵਨ ਦੇ ਕੰਮ ਵਿੱਚ ਸਹਾਇਤਾ ਕੀਤੀ।
ਯਹੋਵਾਹ ਨੇ ਆਖਿਆ, ਮੈਂ ਸੱਚ-ਮੁੱਚ ਤੈਨੂੰ ਭਲਿਆਈ ਲਈ ਛੁਡਾਵਾਂਗਾ, ਮੈਂ ਸੱਚ-ਮੁੱਚ ਬੁਰਿਆਈ ਦੇ ਸਮੇਂ ਵਿੱਚ ਅਤੇ ਦੁੱਖ ਦੇ ਸਮੇਂ ਵਿੱਚ ਵੈਰੀਆਂ ਕੋਲੋਂ ਤੇਰੇ ਅੱਗੇ ਤਰਲੇ ਕਰਾਵਾਂਗਾ
¶ ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਂਦਾ ਅਤੇ ਉਹਨਾਂ ਦਾ ਕਤਲ ਕਰਦਾ, ਪ੍ਰਧਾਨ ਜਾਜਕ ਦੇ ਕੋਲ ਗਿਆ।
¶ ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ।
ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ।
ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ!। ਆਮੀਨ।