TSK

TSK · ਕਹਾਉਤਾਂ 17:6

مراجع Treasury of Scripture Knowledge في ਪੰਜਾਬੀ IRV.

العودة إلى المقطع

ਯੂਸੁਫ਼ ਨੇ ਇਫ਼ਰਾਈਮ ਦੇ ਪੁੱਤਰਾਂ ਨੂੰ ਤੀਜੀ ਪੀੜ੍ਹੀ ਤੱਕ ਵੇਖਿਆ ਅਤੇ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਬੱਚਿਆਂ ਨੂੰ ਵੀ, ਯੂਸੁਫ਼ ਨੇ ਉਹਨਾਂ ਨੂੰ ਗੋਦ ਵਿੱਚ ਲਿਆ।

ਤਾਂ ਵੀ ਮੈਂ ਤੇਰੇ ਦਿਨਾਂ ਵਿੱਚ ਤੇਰੇ ਪਿਤਾ ਦਾਊਦ ਦੇ ਕਾਰਨ ਇਹ ਨਹੀਂ ਕਰਾਂਗਾ। ਤੇਰੇ ਪੁੱਤਰ ਦੇ ਹੱਥੋਂ ਮੈਂ ਉਹ ਨੂੰ ਖੋਹ ਲਵਾਂਗਾ।

ਇਸ ਤੋਂ ਬਾਅਦ ਅੱਯੂਬ ਇੱਕ ਸੌ ਚਾਲ੍ਹੀ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਨੇ ਆਪਣੇ ਪੁੱਤਰ ਅਤੇ ਆਪਣੇ ਪੋਤਰੇ ਚੌਥੀ ਪੀੜ੍ਹੀ ਤੱਕ ਵੇਖੇ।

ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ।

ਧੌਲਾ ਸਿਰ ਸਜਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ।