TSK

TSK · ਕਹਾਉਤਾਂ 19:11

مراجع Treasury of Scripture Knowledge في ਪੰਜਾਬੀ IRV.

العودة إلى المقطع

ਮੂਰਖ ਦਾ ਗੁੱਸਾ ਝੱਟ ਪ੍ਰਗਟ ਹੋ ਜਾਂਦਾ ਹੈ, ਪਰ ਸਿਆਣਾ ਨਿਰਾਦਰ ਨੂੰ ਅਣਦੇਖਿਆ ਕਰ ਦਿੰਦਾ ਹੈ।

ਕ੍ਰੋਧੀ ਛੇੜਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ।

ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇ।

ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਬਦਲਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ।

‹ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।›

ਜੇ ਹੋ ਸਕੇ ਤਾਂ ਆਪਣੀ ਵਾਹ ਲੱਗਦਿਆਂ ਸਾਰਿਆਂ ਮਨੁੱਖਾਂ ਦੇ ਨਾਲ ਮੇਲ-ਮਿਲਾਪ ਰੱਖੋ।

ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ।