“ਜੇ ਮੈਂ ਵਿਅਰਥ ਨਾਲ ਚੱਲਿਆ ਹੋਵਾਂ, ਅਤੇ ਮੇਰਾ ਪੈਰ ਧੋਖੇ ਵੱਲ ਦੌੜਿਆ ਹੋਵੇ, -
TSK
TSK · ਕਹਾਉਤਾਂ 19:2
مراجع Treasury of Scripture Knowledge في ਪੰਜਾਬੀ IRV.
ਧਰਮੀ ਦੇ ਬੋਲ ਬਹੁਤਿਆਂ ਨੂੰ ਰਜਾਉਂਦੇ ਹਨ, ਪਰ ਮੂਰਖ ਬੇਸਮਝੀ ਦੇ ਕਾਰਨ ਮਰਦੇ ਹਨ।
ਮਿਹਨਤੀ ਦੀਆਂ ਯੋਜਨਾਵਾਂ ਕੇਵਲ ਲਾਭ ਦੀਆਂ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ।
ਸੱਚੇ ਮਨੁੱਖ ਉੱਤੇ ਵਧੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
ਕੀ ਤੂੰ ਕੋਈ ਮਨੁੱਖ ਵੇਖਦਾ ਹੈਂ ਜੋ ਬੋਲਣ ਵਿੱਚ ਕਾਹਲ ਕਰਦਾ ਹੈ? ਉਹ ਦੇ ਨਾਲੋਂ ਮੂਰਖ ਤੋਂ ਬਾਹਲੀ ਆਸ ਹੈ।
¶ ਉਪਰੰਤ ਉਪਦੇਸ਼ਕ ਜੋ ਬੁੱਧਵਾਨ ਸੀ, ਉਸ ਨੇ ਲੋਕਾਂ ਨੂੰ ਗਿਆਨ ਦੀ ਸਿੱਖਿਆ ਦਿੱਤੀ, ਹਾਂ, ਉਸ ਨੇ ਚੰਗੀ ਤਰ੍ਹਾਂ ਵਿਚਾਰ ਕੀਤਾ ਅਤੇ ਭਾਲ-ਭਾਲ ਕੇ ਬਹੁਤ ਸਾਰੀਆਂ ਕਹਾਉਤਾਂ ਰਚੀਆਂ।
ਇਸ ਲਈ ਪ੍ਰਭੂ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਘਬਰਾ ਕੇ ਕਾਹਲੀ ਨਹੀਂ ਕਰੇਗਾ।
‹ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।›
ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ।