ਯਹੋਵਾਹ ਤੁਹਾਡਾ ਪਰਮੇਸ਼ੁਰ ਇਨ੍ਹਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਹੌਲੀ-ਹੌਲੀ ਕੱਢੇਗਾ। ਤੁਸੀਂ ਉਨ੍ਹਾਂ ਨੂੰ ਇੱਕ ਦਮ ਨਾਸ ਨਾ ਕਰਿਓ, ਕਿਤੇ ਅਜਿਹਾ ਨਾ ਹੋਵੇ ਕਿ ਜੰਗਲੀ ਜਾਨਵਰ ਤੁਹਾਡੇ ਨਾਲੋਂ ਵੱਧ ਹੋ ਜਾਣ।
TSK
TSK · ਕਹਾਉਤਾਂ 2:22
مراجع Treasury of Scripture Knowledge في ਪੰਜਾਬੀ IRV.
ਯਹੋਵਾਹ ਉਸ ਨੂੰ ਮਾਫ਼ ਨਹੀਂ ਕਰੇਗਾ ਪਰ ਯਹੋਵਾਹ ਦਾ ਕ੍ਰੋਧ ਅਤੇ ਉਸ ਦੀ ਅਣਖ ਦਾ ਧੂੰਆਂ ਉਸ ਮਨੁੱਖ ਉੱਤੇ ਸੁਲਗੇਗਾ ਅਤੇ ਸਾਰੇ ਸਰਾਪ ਜਿਹੜੇ ਇਸ ਪੁਸਤਕ ਵਿੱਚ ਲਿਖੇ ਹਨ, ਉਸ ਉੱਤੇ ਆ ਪੈਣਗੇ ਅਤੇ ਯਹੋਵਾਹ ਉਸ ਦਾ ਨਾਮ ਅਕਾਸ਼ ਦੇ ਹੇਠੋਂ ਮਿਟਾ ਦੇਵੇਗਾ।
ਇਸ ਤਰ੍ਹਾਂ ਸ਼ਾਊਲ ਆਪਣੇ ਅਪਰਾਧ ਦੇ ਕਾਰਨ ਜਿਹੜਾ ਉਸ ਨੇ ਯਹੋਵਾਹ ਦੇ ਵਿਰੁੱਧ ਕੀਤਾ ਸੀ ਮਰ ਗਿਆ ਅਰਥਾਤ ਯਹੋਵਾਹ ਦੀ ਬਾਣੀ ਦੇ ਕਾਰਨ ਜਿਹੜੀ ਉਸ ਨੇ ਨਾ ਮੰਨੀ ਅਤੇ ਇਸ ਲਈ ਵੀ ਜੋ ਉਸ ਨੇ ਇੱਕ ਭੂਤ ਮਿੱਤਰ ਤੋਂ ਸਲਾਹ ਲਈ,
ਭਈ ਬੁਰਿਆਰ ਤਾਂ ਬਿਪਤਾ ਦੇ ਦਿਨ ਲਈ ਰੱਖਿਆ ਜਾਂਦਾ ਹੈ, ਉਹ ਕਹਿਰ ਦੇ ਦਿਨ ਲਈ ਲਿਆਇਆ ਜਾਂਦਾ ਹੈ?
ਯਹੋਵਾਹ ਦੇ ਮੁਬਾਰਕ ਲੋਕ ਧਰਤੀ ਦੇ ਵਾਰਿਸ ਹੋਣਗੇ, ਪਰ ਉਹ ਦੇ ਸਰਾਪੀ ਕੱਢ ਦਿੱਤੇ ਜਾਣਗੇ।
ਸੰਪੂਰਨ ਮਨੁੱਖ ਵੱਲ ਤੱਕ ਅਤੇ ਸਿੱਧੇ ਪੁਰਖ ਵੱਲ ਵੇਖ, ਕਿ ਸਲਾਮਤੀ ਦੇ ਮਨੁੱਖ ਦੀ ਅੰਸ ਰਹਿੰਦੀ ਹੈ।
ਵੇਖੋ, ਇਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਮੰਨਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ, ਅਤੇ ਆਪਣੇ ਲੋਭ ਵਿੱਚ ਪੱਕਾ ਸੀ!
ਯਹੋਵਾਹ ਆਪਣੇ ਸਾਰੇ ਪ੍ਰੇਮੀਆਂ ਦੀ ਪਾਲਣਾ ਕਰਦਾ ਹੈ, ਪਰ ਸਾਰੇ ਦੁਸ਼ਟਾਂ ਦਾ ਨਾਸ ਕਰੇਗਾ।
ਧਰਮੀ ਤਾਂ ਸਦਾ ਅਟੱਲ ਰਹਿਣਗੇ, ਪਰ ਦੁਸ਼ਟ ਧਰਤੀ ਉੱਤੇ ਨਾ ਵੱਸਣਗੇ।