TSK

TSK · ਕਹਾਉਤਾਂ 2:4

مراجع Treasury of Scripture Knowledge في ਪੰਜਾਬੀ IRV.

العودة إلى المقطع

ਜਿਹੜੇ ਮੌਤ ਨੂੰ ਉਡੀਕਦੇ ਹਨ ਪਰ ਉਹ ਆਉਂਦੀ ਨਹੀਂ, ਜਿਹੜੇ ਦੱਬੇ ਹੋਏ ਖ਼ਜ਼ਾਨਿਆਂ ਤੋਂ ਵੱਧ ਉਹ ਦੀ ਖੋਜ ਕਰਦੇ ਹਨ,

ਉਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨਭਾਉਂਦੇ ਹਨ, ਸ਼ਹਿਦ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ।

ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਸੋਨੇ ਤੇ ਚਾਂਦੀ ਦੇ ਹਜ਼ਾਰਾਂ ਸਿੱਕਿਆਂ ਤੋਂ ਚੰਗੀ ਹੈ!

ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ।

ਧਨ ਅਤੇ ਆਦਰ ਮੇਰੇ ਹੱਥ ਵਿੱਚ ਹਨ, ਸਗੋਂ ਸਦੀਪਕ ਧਨ ਤੇ ਧਰਮ ਵੀ।

ਸੱਚ ਨੂੰ ਮੁੱਲ ਲੈ, ਉਹ ਨੂੰ ਵੇਚੀਂ ਨਾ, ਨਾਲੇ ਬੁੱਧ, ਸਿੱਖਿਆ ਅਤੇ ਸਮਝ ਨੂੰ ਵੀ।

¶ ‹ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ।›

ਯਿਸੂ ਨੇ ਉਹ ਨੂੰ ਕਿਹਾ, ‹ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ।›

‹ਤਦ ਮਾਲਕ ਨੇ ਉਸ ਬੇਈਮਾਨ ਭੰਡਾਰੀ ਦੀ ਵਡਿਆਈ ਕੀਤੀ ਇਸ ਲਈ ਜੋ ਉਸ ਨੇ ਚਲਾਕੀ ਕੀਤੀ ਸੀ, ਕਿਉਂ ਜੋ ਇਸ ਜੁੱਗ ਦੇ ਪੁੱਤਰ ਆਪਣੀ ਪੀੜ੍ਹੀ ਵਿੱਚ ਚਾਨਣ ਦੇ ਪੁੱਤਰਾਂ ਨਾਲੋਂ ਚਲਾਕ ਹਨ।›