ਮੈਂ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ ਸਮਝ ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ
TSK
TSK · ਕਹਾਉਤਾਂ 2:6
مراجع Treasury of Scripture Knowledge في ਪੰਜਾਬੀ IRV.
ਵੇਖ ਮੈਂ ਤੇਰੀਆਂ ਗੱਲਾਂ ਦੇ ਅਨੁਸਾਰ ਕਰਾਂਗਾ ਅਤੇ ਮੈਂ ਤੈਨੂੰ ਇੱਕ ਬੁੱਧਵਾਨ ਅਤੇ ਸਮਝ ਵਾਲਾ ਮਨ ਦਿੱਤਾ ਹੈ, ਅਜਿਹਾ ਜੋ ਤੇਰੇ ਵਰਗਾ ਤੇਰੇ ਨਾਲੋਂ ਪਹਿਲਾਂ ਕੋਈ ਨਹੀਂ ਹੋਇਆ ਅਤੇ ਨਾ ਤੇਰੇ ਬਾਅਦ ਕੋਈ ਤੇਰੇ ਵਰਗਾ ਉੱਠੇਗਾ।
ਅਤੇ ਸਾਰੀ ਧਰਤੀ ਦੇ ਲੋਕ ਸੁਲੇਮਾਨ ਦੇ ਮੂੰਹ ਵੱਲ ਤੱਕਦੇ ਸਨ ਕਿ ਉਹ ਦੀ ਬੁੱਧੀ ਨੂੰ ਸੁਣਨ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ।
ਅਤੇ ਹੇ ਅਜ਼ਰਾ, ਤੂੰ ਆਪਣੇ ਪਰਮੇਸ਼ੁਰ ਦੇ ਉਸ ਗਿਆਨ ਅਨੁਸਾਰ ਜੋ ਤੇਰੇ ਵਿੱਚ ਹੈ, ਹਾਕਮਾਂ ਅਤੇ ਨਿਆਂਈਆਂ ਨੂੰ ਨਿਯੁਕਤ ਕਰੀਂ ਤਾਂ ਜੋ ਦਰਿਆ ਪਾਰ ਦੇ ਸਾਰੇ ਲੋਕਾਂ ਦਾ ਜਿਹੜੇ ਤੇਰੇ ਪਰਮੇਸ਼ੁਰ ਦੀ ਬਿਵਸਥਾ ਨੂੰ ਜਾਣਦੇ ਹੋਣ, ਨਿਆਂ ਕਰਨ ਅਤੇ ਜਿਹੜੇ ਨਾ ਜਾਣਦੇ ਹੋਣ ਉਹਨਾਂ ਨੂੰ ਤੁਸੀਂ ਸਿਖਾਉ।
ਉਹ ਦੇ ਨਾਲ ਸ਼ਕਤੀ ਅਤੇ ਸਮਝ ਹੈ, ਧੋਖਾ ਦੇਣ ਵਾਲਾ ਅਤੇ ਧੋਖਾ ਖਾਣ ਵਾਲਾ ਉਹ ਦੇ ਹਨ।
ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ।
ਜਿਹੜਾ ਕੌਮਾਂ ਨੂੰ ਤਾੜਦਾ ਹੈ, ਜਿਹੜਾ ਆਦਮੀ ਨੂੰ ਵਿਦਿਆ ਸਿਖਾਉਂਦਾ ਹੈ, ਭਲਾ, ਉਹ ਨਾ ਝਿੜਕੇਗਾ?
ਤੂੰ ਆਪਣੇ ਹੁਕਮਨਾਮੇ ਤੋਂ ਮੈਨੂੰ ਮੇਰੇ ਵੈਰੀਆਂ ਤੋਂ ਬੁੱਧਵਾਨ ਬਣਾਉਂਦਾ ਹੈਂ, ਕਿਉਂ ਜੋ ਉਹ ਸਦਾ ਮੇਰੇ ਨਾਲ ਹੈ।
ਕਿਉਂ ਜੋ ਹੁਕਮ ਦੀਵਾ, ਸਿੱਖਿਆ ਜੋਤ, ਅਤੇ ਸਿਖਾਉਣ ਵਾਲੇ ਦੀ ਤਾੜ ਜੀਵਨ ਦਾ ਰਾਹ ਹੈ।
ਕਿਉਂ ਜੋ ਪਰਮੇਸ਼ੁਰ ਉਸ ਮਨੁੱਖ ਨੂੰ ਜੋ ਉਸ ਦੀ ਨਜ਼ਰ ਵਿੱਚ ਭਲਾ ਹੈ, ਬੁੱਧ ਅਤੇ ਗਿਆਨ ਅਤੇ ਅਨੰਦ ਦਿੰਦਾ ਹੈ, ਪਰ ਪਾਪੀ ਨੂੰ ਦੁੱਖ ਦਿੰਦਾ ਹੈ ਤਾਂ ਜੋ ਉਹ ਇਕੱਠਾ ਕਰਕੇ ਅਤੇ ਜੋੜ ਕੇ ਉਸ ਨੂੰ ਦੇਵੇ, ਜਿਹੜਾ ਪਰਮੇਸ਼ੁਰ ਨੂੰ ਭਾਉਂਦਾ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!
ਤੇਰੇ ਸਾਰੇ ਪੁੱਤਰ ਯਹੋਵਾਹ ਵੱਲੋਂ ਸਿੱਖੇ ਹੋਏ ਹੋਣਗੇ, ਅਤੇ ਤੇਰੇ ਪੁੱਤਰਾਂ ਦੀ ਸ਼ਾਂਤੀ ਬਹੁਤ ਹੋਵੇਗੀ।
ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਨਿਯੁਕਤ ਕਰਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਵਿਦਵਾਨਾਂ ਨੂੰ ਗਿਆਨ ਦਿੰਦਾ ਹੈ।
‹ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ।›
ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ!
ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।