ਉਸ ਨੇ ਮਧ ਪੀਤੀ ਅਤੇ ਮਤਵਾਲਾ ਹੋ ਗਿਆ, ਅਤੇ ਤੰਬੂ ਦੇ ਵਿੱਚ ਨੰਗਾ ਪੈ ਗਿਆ।
TSK
TSK · ਕਹਾਉਤਾਂ 20:1
مراجع Treasury of Scripture Knowledge في ਪੰਜਾਬੀ IRV.
ਫਿਰ ਉਨ੍ਹਾਂ ਨੇ ਆਪਣੇ ਪਿਤਾ ਨੂੰ ਉਸੇ ਰਾਤ ਮਧ ਪਿਲਾਈ ਅਤੇ ਵੱਡੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਲੂਤ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ।
ਤਦ ਦਾਊਦ ਨੇ ਉਹ ਨੂੰ ਸੱਦਿਆ ਤਾਂ ਉਹ ਨੇ ਉਸ ਦੇ ਅੱਗੇ ਖਾਧਾ ਅਤੇ ਪੀਤਾ ਅਤੇ ਉਸ ਨੇ ਉਹ ਨੂੰ ਮਤਵਾਲਾ ਕੀਤਾ ਅਤੇ ਉਹ ਸ਼ਾਮ ਨੂੰ ਬਾਹਰ ਜਾ ਕੇ ਆਪਣੇ ਮਾਲਕ ਦੇ ਸੇਵਕਾਂ ਦੇ ਨਾਲ ਮੰਜੇ ਉੱਤੇ ਸੁੱਤਾ ਰਿਹਾ, ਪਰ ਆਪਣੇ ਘਰ ਨਾ ਗਿਆ।
ਉਹ ਦੁਪਹਿਰ ਨੂੰ ਨਿੱਕਲੇ ਪਰ ਬਨ-ਹਦਦ ਅਤੇ ਉਹ ਬੱਤੀ ਰਾਜੇ ਜੋ ਉਸ ਦੇ ਸਹਾਇਕ ਸਨ ਸ਼ਾਮਿਆਨੇ ਵਿੱਚ ਪੀ ਕੇ ਮਤਵਾਲੇ ਹੋ ਰਹੇ ਸਨ
ਕੌਣ ਹਾਏ ਹਾਏ ਕਰਦਾ ਹੈ? ਕੌਣ ਅਫ਼ਸੋਸ ਕਰਦਾ ਹੈ? ਕੌਣ ਝਗੜਾਲੂ ਹੈ? ਕੌਣ ਕੁੜਦਾ ਹੈ? ਕੌਣ ਐਂਵੇਂ ਘਾਇਲ ਹੁੰਦਾ ਹੈ? ਅਤੇ ਕਿਹਦੀਆਂ ਅੱਖਾਂ ਵਿੱਚ ਲਾਲੀ ਹੈ?
ਰਾਜਿਆਂ ਨੂੰ, ਹੇ ਲਮੂਏਲ, ਰਾਜਿਆਂ ਨੂੰ ਦਾਖ ਮਧੂ ਦਾ ਪੀਣਾ ਜੋਗ ਨਹੀਂ, ਅਤੇ ਨਾ ਰਾਜ ਪੁੱਤਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈ
ਹਾਏ ਉਹਨਾਂ ਉੱਤੇ ਜਿਹੜੇ ਮਧ ਪੀਣ ਵਿੱਚ ਸੂਰਮੇ ਹਨ, ਅਤੇ ਸ਼ਰਾਬ ਤਿਆਰ ਕਰਨ ਵਿੱਚ ਸੂਰਬੀਰ ਹਨ!
ਆਓ, ਉਹ ਸਾਰੇ ਆਖਦੇ ਹਨ, ਅਸੀਂ ਮਧ ਲਿਆਈਏ ਅਤੇ ਰੱਜ ਕੇ ਪੀਵੀਏ, ਕੱਲ ਦਾ ਦਿਨ ਅੱਜ ਜਿਹਾ ਹੋਵੇਗਾ ਸਗੋਂ ਬਹੁਤ ਹੀ ਵੱਧ ਕੇ ਹੋਵੇਗਾ।
ਸਾਡੇ ਰਾਜੇ ਦੇ ਤਿਉਹਾਰਾਂ ਦੇ ਦਿਨ ਹਾਕਮ ਮੈਅ ਦੀ ਗਰਮੀ ਨਾਲ ਬਿਮਾਰ ਹੋ ਗਏ, ਉਸ ਨੇ ਠੱਠਾ ਕਰਨ ਵਾਲਿਆਂ ਨਾਲ ਆਪਣਾ ਹੱਥ ਮਿਲਾਇਆ।
ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ।
ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।